ਮੋਗਾ ’ਚ ਭਾਜਪਾ ਦੀ ਰੈਲੀ ਇਤਿਹਾਸਿਕ ਸਿੱਧ ਹੋਵੇਗੀ : ਅਗਰਵਾਲ
ਮੋਗਾ ’ਚ ਭਾਜਪਾ ਦੀ ਰੈਲੀ ਇਤਿਹਾਸਿਕ ਸਿੱਧ ਹੋਵੇਗੀ: ਸ਼ਾਮ ਸੁੰਦਰ ਅਗਰਵਾਲ
Publish Date: Sat, 28 Feb 2026 08:40 PM (IST)
Updated Date: Sat, 28 Feb 2026 08:40 PM (IST)

ਹਲਕਾ ਸੁਲਤਾਨਪੁਰ ਲੋਧੀ ਤੋਂ ਭਾਜਪਾ ਵਰਕਰਾਂ ਦਾ ਵਿਸ਼ਾਲ ਇਕੱਠ ਬਸਾਂ ਰਾਹੀਂ ਜਾਵੇਗਾ : ਨੀਟੂ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿਚ ਹੋਣ ਵਾਲੀ ਭਾਜਪਾ ਦੀ ਰੈਲੀ ਇਤਿਹਾਸਿਕ ਹੋਵੇਗੀ, ਜਿਸ ਨੂੰ ਲੈ ਕੇ ਭਾਜਪਾ ਵਰਕਰਾਂ ਤੇ ਪਾਰਟੀ ਵਰਕਰਾਂ ਵਿਚ ਰੈਲੀ ਲਈ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜ਼ਿਲ੍ਹਾ ਕਪੂਰਥਲਾ ਤੇ ਸਾਬਕਾ ਪ੍ਰਧਾਨ ਤੇ ਹਲਕਾ ਸੁਲਤਾਨਪੁਰ ਲੋਧੀ ਦੇ ਰੈਲੀ ਇੰਚਾਰਜ ਸ਼ਾਮ ਸੁੰਦਰ ਅਗਰਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦਾ ਉਦੇਸ਼ ਸਿਰਫ ਇਕ ਰਾਜਨੀਤਿਕ ਰੈਲੀ ਕਰਨਾ ਨਹੀਂ ਹੈ। ਸਗੋਂ ਪੰਜਾਬ ਦੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਇਕ ਸਪਸ਼ਟ ਰੋਡ ਮੈਪ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੰਨਣਾ ਹੈ ਕਿ ਮਜਬੂਤ ਲੀਡਰਸ਼ਿਪ ਤੇ ਸਪੱਸ਼ਟ ਨੀਤੀਆਂ ਰਾਹੀਂ ਸੂਬੇ ਨੂੰ ਨਸ਼ਾ ਮੁਕਤ, ਅਪਰਾਧ ਮੁਕਤ ਕਰਕੇ ਵਿਕਾਸ ਵੱਲ ਵਧਿਆ ਜਾ ਸਕਦਾ ਹੈ। ਸ਼ਾਮ ਸੁੰਦਰ ਅਗਰਵਾਲ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਸੂਬੇ ਵਿਚ ਨਸ਼ਾਖੋਰੀ, ਗੈਂਗਸਟਰਵਾਦ, ਬੇਰੁਜ਼ਗਾਰੀ ਫੈਲੀ ਹੋਈ ਹੈ ਜਦੋਂਕਿ ਕਿਸਾਨ ਆਰਥਿਕ ਸੰਕਟ ਤੇ ਕਰਜ਼ੇ ਵਿਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਰੈਲੀ ਲਈ ਹਲਕਾ ਸੁਲਤਾਨਪੁਰ ਲੋਧੀ ਤੋਂ 25 ਬੱਸਾਂ ਦੀ ਵੱਖ-ਵੱਖ ਪਿੰਡਾਂ ਚ ਜਾ ਕੇ ਕੀਤੀ ਮੀਟਿੰਗਾਂ ਰਾਹੀਂ ਤਿਆਰੀ ਹੋ ਚੁੱਕੀ ਹੈ ਤੇ ਸਾਡਾ ਮੁੱਖ ਮੰਤਵ ਘੱਟ ਤੋਂ ਘੱਟ 50 ਬੱਸਾਂ ਦਾ ਵਿਸ਼ਾਲ ਕਾਫਲਾ ਪਾਵਨ ਨਗਰੀ ਸੁਲਤਾਨਪੁਰ ਲੋਧੀ ਤੋਂ ਭਾਜਪਾ ਵਰਕਰਾਂ ਦਾ ਮੋਗੇ ਲਈ ਰਵਾਨਾ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਅਕਾਲੀ ਦਲ ਨਾਲ ਵੀ ਭਾਈਵਾਲ ਰਹੇ ਹਾਂ ਪਰ ਇਸ ਵਾਰ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ’ਚ ਨਿਰੋਲ ਭਾਜਪਾ ਦੀ ਸਰਕਾਰ ਬਣਾਉਣੀ ਹੈ ਤੇ ਇਕੱਲੇ ਹੀ ਸੂਬੇ ਦੀ 2027 ਦੀ ਵਿਧਾਨ ਸਭਾ ਚੋਣ ਲੜਨੀ ਹੈ। ਇਸ ਮੌਕੇ ਹਲਕਾ ਭਾਜਪਾ ਦੇ ਇੰਚਾਰਜ ਰਕੇਸ਼ ਨੀਟੂ ਨੇ ਕਿਹਾ ਕਿ ਸੂਬੇ ਦੀ ਮੋਗਾ ਜ਼ਿਲ੍ਹੇ ਵਿਚ ਭਾਜਪਾ ਦੀ ਰੈਲੀ ’ਚ ਹਲਕਾ ਸੁਲਤਾਨਪੁਰ ਲੋਧੀ ਤੇ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਭਰ ਵਿਚ ਆਪਣੀ ਹੋਂਦ ਮਜਬੂਰ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਨੀਟੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਨੀਤੀ ਸਾਫ ਤੇ ਪਾਰਦਰਸ਼ੀ ਹੈ ਤੇ ਪਾਰਟੀ ਹਮੇਸ਼ਾ ਦੇਸ਼ ਤੇ ਸੂਬੇ ਦੇ ਹਿੱਤਾਂ ਨੂੰ ਪਹਿਲ ਦਿੰਦੀ ਆਈ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਭਾਜਪਾ ਦੀ ਪਕੜ ਹੋਰ ਮਜ਼ਬੂਤ ਹੋਵੇਗੀ ਤੇ ਲੋਕ ਵਿਕਾਸ ਦੇ ਹੱਕ ਵਿਚ ਫੈਸਲਾ ਕਰਨਗੇ। ਇਸ ਮੌਕੇ ਜ਼ਿਲ੍ਹਾ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਾਮ ਸੁੰਦਰ ਅਗਰਵਾਲ, ਹਲਕਾ ਇੰਚਾਰਜ ਰਾਕੇਸ਼ ਨੀਟੂ, ਮੰਡਲ ਪ੍ਰਧਾਨ ਡਾ. ਰਕੇਸ਼ ਪੁਰੀ, ਕਿਸਾਨ ਵਿੰਗ ਆਗੂ ਚਤਰ ਸਿੰਘ, ਜੱਗਾ ਸਿੰਘ, ਕੁਲਦੀਪ ਸਿੰਘ, ਗਿਆਨ ਸਿੰਘ, ਮੁਕੇਸ਼ ਧੀਰ, ਮਿੰਟੂ ਜੈਨ, ਰਜਿੰਦਰ ਕੁਮਾਰ, ਜਸਵਿੰਦਰ ਪੁਰੀ, ਮੰਡਲ ਪ੍ਰਧਾਨ ਤਲਵੰਡੀ ਚੌਧਰੀਆਂ ਪਰਮਜੀਤ ਸਿੰਘ, ਜੇਐੱਸ ਰੁਲੀਆ ਸਿੰਘ, ਟਾਈਗਰ ਰਾਜਵੀਰ ਸਿੰਘ, ਪੰਡਿਤ ਲਛਮਣ ਪ੍ਰਸਾਦ, ਬਾਬਾ ਬਲੌਰੀ ਨਾਥ, ਰਾਮ ਸਰੂਪ, ਬਲਵਿੰਦਰ ਸਿੰਘ, ਰਮਨ ਕੁਮਾਰ, ਦੀਪੂ ਆਦਿ ਵੀ ਹਾਜ਼ਰ ਸਨ।