ਬੰਟੀ ਵਾਲੀਆ ਦੀ ਅਗਵਾਈ ਹੇਠ ਹੋਈ ਬਲਾਕ ਕਾਂਗਰਸ ਦੀ ਮੀਟਿੰਗ
ਬੰਟੀ ਵਾਲੀਆ ਦੀ ਅਗਵਾਈ ਹੇਠ ਵਿਧਾਇਕ ਧਾਲੀਵਾਲ ਦੇ ਗ੍ਰਹਿ ਵਿਖੇ ਹੋਈ ਬਲਾਕ ਕਾਂਗਰਸ ਦੀ ਮੀਟਿੰਗ
Publish Date: Tue, 10 Mar 2026 08:34 PM (IST)
Updated Date: Tue, 10 Mar 2026 08:36 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਬੰਟੀ ਵਾਲੀਆ ਕੌਂਸਲਰ ਦੀ ਪ੍ਰਧਾਨਗੀ ਹੇਠ ਕਾਂਗਰਸੀ ਆਗੂਆਂ ਦੀ ਇਕ ਮੀਟਿੰਗ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਫਰਵਰੀ 2027 ਵਿਚ ਸੰਭਾਵੀ ਪੰਜਾਬ ਵਿਧਾਨਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਬਲਾਕ ਪ੍ਰਧਾਨ ਬੰਟੀ ਵਾਲੀਆ ਨੇ ਦੱਸਿਆ ਕਿ ਮੀਟਿੰਗ ਦਾ ਉਦੇਸ਼ ਪਾਰਟੀ ਦੀ ਸੰਗਠਨਾਤਮਕ ਤਾਕਤ ਨੂੰ ਮਜ਼ਬੂਤ ਕਰਨਾ, ਬੂਥ ਪੱਧਰੀ ਸਰਗਰਮੀ ਨੂੰ ਯਕੀਨੀ ਬਣਾਉਣਾ ਤੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਜਨਤਾ ਸਾਹਮਣੇ ਉਜਾਗਰ ਕਰਕੇ ਆਉਣ ਵਾਲੀਆਂ ਚੋਣਾਂ ਲਈ ਇਕ ਮਜ਼ਬੂਤ ਰਣਨੀਤੀ ਤਿਆਰ ਕਰਨਾ ਸੀ। ਉਨ੍ਹਾਂ ਕਿਹਾ ਕਿ ਹਾਈ ਕਮਾਂਡ ਦੇ ਹੁਕਮਾਂ ਅਨੁਸਾਰ ਜਲਦੀ ਹੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨਾਲ ਸਲਾਹ-ਮਸ਼ਵਰਾ ਕਰਕੇ ਬੂਥ ਪੱਧਰੀ ਕਮੇਟੀਆਂ ਨਾਲ ਮੀਟਿੰਗਾਂ ਜਲਦੀ ਸ਼ੁਰੂ ਕੀਤੀਆਂ ਜਾਣਗੀਆਂ ਤਾਂ ਜੋ ਪਾਰਟੀ ਦੀ ਪਹੁੰਚ ਵੱਧ ਤੋਂ ਵੱਧ ਵੋਟਰਾਂ ਤੱਕ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਜਨਤਾ ਨੂੰ ਕਾਨੂੰਨ ਵਿਵਸਥਾ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਵਿਕਾਸ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਨਸ਼ਿਆਂ ਦਾ ਕਾਰੋਬਾਰ ਘਟਣ ਦੀ ਬਜਾਏ ਵਧਿਆ ਹੈ। ਪਿਛਲੀਆਂ ਚੋਣਾਂ ਦੌਰਾਨ ਕੀਤੇ ਵਾਅਦੇ ਤਿਆਗ ਦਿੱਤੇ ਗਏ ਹਨ। ਝੂਠੀਆਂ ਗਰੰਟੀਆਂ ਨਾਲ ਜਨਤਾ ਨੂੰ ਠੱਗਿਆ ਗਿਆ। ਭਗਵੰਤ ਮਾਨ ਸਰਕਾਰ ਆਪਣੇ ਤੇ ਪਾਰਟੀ ਦੇ ਪ੍ਰਚਾਰ ਲਈ ਸਰਕਾਰੀ ਖਜ਼ਾਨੇ ਨੂੰ ਲੁੱਟ ਰਹੀ ਹੈ। ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ, ਜਿਸ ਕਰਕੇ ਨੌਜਵਾਨਾਂ ਨੂੰ ਹਿਜਰਤ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ‘ਆਪ’ ਸਰਕਾਰ ਦੀ ਲਾਪਰਵਾਹੀ ਕਾਰਨ ਜਨਤਾ ਗੰਭੀਰ ਸਮੱਸਿਆਵਾਂ ਨਾਲ ਜੂਝਣ ਲਈ ਮਜਬੂਰ ਹੈ। ਵਿਰੋਧੀ ਧਿਰ ਕਾਂਗਰਸ ਦੇ ਆਗੂਆਂ ਨੂੰ ਝੂਠੇ ਮਾਮਲਿਆਂ ਵਿਚ ਫਸਾਉਣ ਤੇ ਡਰਾਉਣ-ਧਮਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਜਨਤਾ ਸਾਹਮਣੇ ਲੈ ਕੇ ਜਾਵੇਗੀ ਤੇ ਉਨ੍ਹਾਂ ਨੂੰ ਵਿਕਾਸ ਤੇ ਸੁਧਾਰ ਦੇ ਏਜੰਡੇ ਨਾਲ ਜੋੜਨ ਲਈ ਕੰਮ ਕਰੇਗੀ। ਉਨ੍ਹਾਂ ਸਾਰੇ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨੂੰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਕਰਨ ਦਾ ਸੱਦਾ ਵੀ ਦਿੱਤਾ। ਮੀਟਿੰਗ ਵਿਚ ਸੰਜੀਵ ਟੀਟੂ, ਇੰਸਪੈਕਟਰ ਬਿਕਰਮ ਸਿੰਘ, ਤੁਲਸੀ ਰਾਮ ਖੋਸਲਾ, ਸੁਨੀਲ ਪਾਂਡੇ, ਡਾ. ਰਮਨ ਸ਼ਰਮਾ, ਸੌਰਵ ਜੋਸ਼ੀ, ਨਰੇਸ਼ ਗੰਗੜ, ਨਰਿੰਦਰ ਸਿੰਘ ਠੇਕੇਦਾਰ, ਬੌਬੀ ਵੋਹਰਾ, ਜੋਏ ਉੱਪਲ, ਪੰਕਜ ਘੇੜਾ, ਡਾ. ਜੋਗਿੰਦਰਪਾਲ ਹੈਪੀ, ਹਰਵਿੰਦਰ ਲਾਲ ਰਾਣੀਪੁਰ, ਸਰਦਾਰੀ ਲਾਲ, ਯੋਗੇਸ਼ ਕੌਲ, ਨਰਿੰਦਰ ਸਿੰਘ, ਪਤਵਿੰਦਰ ਕੌਰ ਪਿੰਕੀ, ਨਰਿੰਦਰਪਾਲ ਮਾਹੀ, ਸ਼ਰਦਾਨੰਦ ਸਿੰਘ ਆਦਿ ਹਾਜ਼ਰ ਸਨ।