ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾਵੇ ਪ੍ਰੇਰਿਤ : ਡਾ. ਭੋਲਾ
ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਬਲਾਕ ਪੱਧਰੀ ਮੀਟਿੰਗ ਦਾ ਆਯੋਜਨ
Publish Date: Sat, 07 Mar 2026 08:07 PM (IST)
Updated Date: Sat, 07 Mar 2026 08:09 PM (IST)
ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਬਲਾਕ ਪੱਧਰੀ ਮੀਟਿੰਗ ਦਾ ਆਯੋਜਨ
ਆਸ਼ਾ ਵਰਕਰ ਲਾਭਪਾਤਰੀਆਂ ਨੂੰ ਨੇੜਲੇ ਸੈਂਟਰਾਂ ‘ਤੇ ਲੈ ਜਾ ਕੇ ਬਣਾਉਣ ਕਾਰਡ
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ
ਢਿੱਲਵਾਂ\ਭੁਲੱਥ : ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਦੀਪ ਭੋਲਾ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਵਿਖੇ ਬਲਾਕ ਪੱਧਰੀ “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੀਟਿੰਗ ਵਿਚ ਸ਼ਾਮਲ ਬਲਾਕ ਢਿੱਲਵਾਂ ਦੀਆਂ ਸਮੂਹ ਆਸ਼ਾ ਫੈਸੀਲਿਟੇਟਰ, ਆਸ਼ਾ ਵਰਕਰਾਂ ਤੇ ਵੀਐੱਲਈ ਨੂੰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਦੀਪ ਭੋਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਦੇ ਹਾਲੇ ਤੱਕ ਵੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਨਹੀਂ ਬਣੇ, ਉਨ੍ਹਾਂ ਦੇ ਕਾਰਡ ਤੁਸੀਂ ਜਲਦ ਤੋਂ ਜਲਦ ਆਪਣੇ ਪਿੰਡਾਂ ਤੇ ਘਰਾਂ ਦੇ ਨਜ਼ਦੀਕ ਸਥਿਤ ਕਾਮਨ ਸਰਵਿਸ ਸੈਂਟਰਾਂ 'ਤੇ ਜਾ ਕੇ ਬਣਵਾਓ। ਉਨ੍ਹਾਂ ਆਸ਼ਾ ਵਰਕਰਾਂ ਰਾਹੀਂ “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਜ਼ਮੀਨੀ ਪੱਧਰ ਤੇ ਵਧੇਰੇ ਜਾਗਰੂਕਤਾ ਲਿਆਉਣ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਇਸ ਸਿਹਤ ਸਹੂਲਤ ਦਾ ਲਾਭ ਮਿਲ ਸਕੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਵੱਲੋਂ ਵੀ ਸਮੂਹ ਆਸ਼ਾ ਫੈਸੀਲਿਟੇਟਰ ਤੇ ਆਸ਼ਾ ਵਰਕਰਾਂ ਨੂੰ ਰੋਜ਼ਾਨਾ ਵੱਧ ਤੋਂ ਵੱਧ ਆਮ ਲੋਕਾਂ ਨੂੰ ਪ੍ਰੇਰਿਤ ਕਰ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾਉਣ ਲਈ ਕਿਹਾ। ਇਸ ਮੌਕੇ ਬੀਈਈ ਮੋਨਿਕਾ ਵੱਲੋਂ ਸਮੂਹ ਆਸ਼ਾਂ ਵਰਕਰਾਂ ਨੂੰ ਕਾਰਡ ਬਣਾਉਣ ਵਾਲੇ ਲਾਭਪਾਤਰੀਆਂ ਦਾ ਰਜਿਸਟਰ ‘ਤੇ ਪੂਰਾ ਰਿਕਾਰਡ ਰੱਖਣ ਲਈ ਕਿਹਾ। ਮੀਟਿੰਗ ਵਿਚ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਤੇ ਸਰਬਜੀਤ ਸਿੰਘ ਵੀ ਹਾਜ਼ਰ ਸਨ।