ਬਲਾਕ ਪ੍ਰਧਾਨ ਡਾ. ਥਿੰਦ ਨੇ ਚੀਮਾ ਦਾ ਕੀਤਾ ਧੰਨਵਾਦ
ਬਲਾਕ ਪ੍ਰਧਾਨ ਡਾ. ਬਲਵਿੰਦਰ ਸਿੰਘ ਥਿੰਦ ਦੁਆਰਾ ਸੱਜਣ ਸਿੰਘ ਚੀਮਾ ਦਾ ਧੰਨਵਾਦ
Publish Date: Mon, 19 Oct 2026 10:23 PM (IST)
Updated Date: Mon, 19 Oct 2026 10:24 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਬਲਾਕ ਪ੍ਰਧਾਨ ਡਾ. ਬਲਵਿੰਦਰ ਸਿੰਘ ਥਿੰਦ ਨੇ ਹਲਕਾ ਇੰਚਾਰਜ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਸੱਜਣ ਸਿੰਘ ਚੀਮਾ ਤੇ ਪਾਰਟੀ ਹਾਈ ਕਮਾਂਡ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਇਸ ਦੌਰਾਨ ਸੱਜਣ ਸਿੰਘ ਚੀਮਾ ਦੁਆਰਾ ਡਾ. ਬਲਵਿੰਦਰ ਸਿੰਘ ਥਿੰਦ ਦੁਆਰਾ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਥਿੰਦ ਦੀ ਪਾਰਟੀ ਪ੍ਰਤੀ ਕੀਤੀ ਮਿਹਨਤ ਨੂੰ ਦੇਖਦੇ ਹੋਏ ਹੀ ਉਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਦੁਆਰਾ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੌਰਾਨ ਡਾ. ਥਿੰਦ ਨੇ ਸੱਜਣ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਹ ਅਹੁਦਾ ਮਿਲਣ ਨਾਲ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਹੋਰ ਵਧ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਬਲਾਕ ਦੇ ਵਿੱਚ ਲੋਕਾਂ ਦੀ ਸੇਵਾ ਇਸੇ ਪ੍ਰਕਾਰ ਹੀ ਪੂਰੀ ਤਨਦੇਹੀ ਤੇ ਨਿਸ਼ਠਾ ਨਾਲ ਕਰਦੇ ਰਹਿਣਗੇ। ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਦਿਲਪ੍ਰੀਤ ਸਿੰਘ ਟੋਡਰਵਾਲ, ਵਰਿੰਦਰ ਕੁਮਾਰ ਬੱਸੀ, ਮਨਦੀਪ ਸਿੰਘ ਮਿੰਟੂ, ਸਰਪੰਚ ਮਨਜੀਤ ਸਿੰਘ ਦਬੂਲੀਆਂ ਆਦਿ ਹਾਜ਼ਰ ਸਨ।