ਸਰਬੱਤ ਸਿੰਘ ਕੰਗ, ਬੇਗੋਵਾਲ : ਪੰਜਾਬ ਸਰਕਾਰ ਵੱਲੋਂ ਬਣਾਏ ਛੇਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਵਿਰੋਧ 'ਚ ਬਲਾਕ ਸੰਮਤੀ ਤੇ ਜਿਲ੍ਹਾ ਪ੍ਰਰੀਸ਼ਦ ਮੁਲਾਜ਼ਮ ਯੂਨੀਅਨ ਵੱਲੋਂ ਕਲਮ ਛੋੜ ਹੜਤਾਲ ਜਾਰੀ ਹੈ। ਇਨ੍ਹਾਂ ਰੋਸ ਧਰਨਿਆਂ 'ਚ ਬੀਡੀਪੀਓ ਵੀ ਬੈਠੇ ਹੋਏ ਹਨ। ਬੀਡੀਪੀਓ ਦਫਤਰ ਨਡਾਲਾ 'ਚ ਲਾਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਬੀਡੀਪੀਓ, ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ, ਪਰਮਿੰਦਰ ਸਿੰਘ ਬਲਾਕ ਪ੍ਰਧਾਨ, ਭੁਪਿੰਦਰਜੀਤ ਸਿੰਘ ਨੇ ਆਖਿਆ ਕਿ ਅਜੋਕੇ ਮਹਿੰਗਾਈ ਦੇ ਜ਼ਮਾਨੇ 'ਚ ਹਰ ਵਰਗ ਪ੍ਰਭਾਵਿਤ ਹੈ ਪਰ ਪੰਜਾਬ ਸਰਕਾਰ ਦੇ ਛੇਵੇਂ ਵਿੱਤ ਕਮਿਸ਼ਨ ਵੱਲੋਂ ਮੁਲਾਜਮਾਂ ਦੀ ਤਨਖਾਹਾਂ ਵਧਾਉਣ ਦੀ ਥਾਂ ਘਟਾਉਣ ਦੀ ਸਿਫਾਰਸ਼ ਕੀਤੀ ਹੈ, ਜਿਸ ਨੂੰ ਪੰਜਾਬ ਦੇ ਮੁਲਾਜ਼ਮ ਸਵੀਕਾਰ ਨਹੀਂ ਕਰਨਗੇ। ਸਰਕਾਰ ਦੀਆਂ ਨਕਾਮੀਆਂ ਕਾਰਨ ਪੰਜਾਬ ਵਿੱਚ ਮੁਲਾਜਮ ਹੜਤਾਲ ਤੇ ਹਨ। ਮੰਗਾਂ ਮੰਨਣ ਦੀ ਥਾਂ ਤਸ਼ਦੱਦ ਕੀਤਾ ਜਾ ਰਿਹਾ। ਉਹਨਾਂ ਮੰਗ ਕੀਤੀ ਕਿ ਛੇਵੇਂ ਵਿੱਤ ਕਮਿਸਨ ਦੀ ਰਿਪੋਰਟ ਰੱਦ ਕੀਤੀ ਜਾਵੇ। ਸੰਮਤੀ ਤੇ ਜ਼ਿਲ੍ਹਾ ਪ੍ਰਰੀਸ਼ਦ ਮੁਲਾਜਮ ਦੇ ਤਨਖਾਹ ਭੱਤੇ ਵਧਾਏ ਜਾਣ। ਨਹੀਂ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਨੂੰ ਇਸ ਖਮਿਆਜ਼ਾ ਭੁਗਤਣਾ ਹੀ ਪਵੇਗਾ। ਇਸ ਮੌਕੇ ਅਮਰਜੀਤ ਸਿੰਘ, ਗੁਰਦੀਪ ਸਿੰਘ, ਪੰਚਾਇਤ ਸਕੱਤਰ, ਜੇਈ ਰਣਜੀਤ ਸਿੰਘ, ਪਰਮਜੀਤ ਕੌਰ ਲੇਖਾਕਾਰ, ਸੁਰਿੰਦਰ ਕੌਰ, ਜਸਪਾਲ ਕੌਰ ਸੀਏ, ਰਾਜੂ ਕਲਰਕ ਆਦਿ ਹਾਜ਼ਰ ਸਨ।