ਬਲਾਕ ਸੰਮਤੀ ਨਡਾਲਾ ਦੀ ਚੋਣ ਮੀਟਿੰਗ ਮੁੜ ਮੁਲਤਵੀ
ਬਲਾਕ ਸੰਮਤੀ ਦੇ ਚੇਅਰਮੈਨ ਦੀ ਚੌਣ ਮੀਟਿੰਗ ਮੁੜ ਹੋਈ ਮੁਲਤਵੀ
Publish Date: Tue, 10 Mar 2026 09:03 PM (IST)
Updated Date: Tue, 10 Mar 2026 09:06 PM (IST)
ਕੰਗ ਪੰਜਾਬੀ ਜਾਗਰਣ ਨਡਾਲਾ : ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਦੀ ਚੋਣ ਲਈ ਬੁਲਾਈ ਗਈ ਮੀਟਿੰਗ ਕੋਰਮ ਪੂਰਾ ਨਾ ਹੋਣ ਕਾਰਨ ਮੁੜ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪੰਚਾਇਤ ਅਫਸਰ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਲਈ ਸਬੰਧਤ ਮੈਂਬਰਾਂ ਦੀ ਸ਼ਾਮ ਸਾਢੇ ਚਾਰ ਵਜੇ ਮੀਟਿੰਗ ਬੁਲਾਈ ਗਈ ਸੀ, ਪਰ ਸੰਮਤੀ ਮੈਂਬਰਾਂ ਦੀ ਲੋੜੀਂਦੀ ਹਾਜ਼ਰੀ ਨਾ ਹੋਣ ਕਾਰਨ ਕੋਰਮ ਪੂਰਾ ਨਹੀਂ ਹੋ ਸਕਿਆ। ਇਸ ਕਾਰਨ ਐੱਸਡੀਐੱਮ ਭੁਲੱਥ ਰੁਪਿੰਦਰ ਪਾਲ ਦੇ ਹੁਕਮਾਂ ’ਤੇ ਚੋਣ ਪ੍ਰਕਿਰਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਬਲਾਕ ਪੰਚਾਇਤ ਅਫਸਰ ਕੁਲਵਿੰਦਰ ਰੰਧਾਵਾ ਨੇ ਦੱਸਿਆ ਕਿ ਚੇਅਰਮੈਨ ਦੀ ਚੋਣ ਮੀਟਿੰਗ ਅੱਜ 11 ਮਾਰਚ ਸ਼ਾਮ ਸਾਢੇ ਚਾਰ ਵਜੇ ਮੁੜ ਸੱਦੀ ਗਈ ਹੈ ਜੇਕਰ ਫਿਰ ਵੀ ਹਾਜ਼ਰੀ ਪੂਰੀ ਨਾ ਹੋਈ ਤਾਂ ਮੀਟਿੰਗ ਫਿਰ ਕੈਂਸਲ ਕਰਨੀ ਪਵੇਗੀ। ਇਥੇ ਦੱਸ ਦੇਈਏ ਕਿ ਇਸ ਤੋ ਪਹਿਲਾਂ ਇਹ ਮੀਟਿੰਗ 5 ਮਾਰਚ ਨੂੰ ਸੱਦੀ ਗਈ ਸੀ, ਜਿਸ ਨੂੰ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕੀਤਾ ਗਿਆ ਸੀ। ਉਧਰ ਦੂਜੇ ਪਾਸੇ ਇਸ ਮੌਕੇ ਕੁਝ ਮੈਂਬਰਾਂ ਦਾ ਕਹਿਣਾ ਹੈ ਕਿ ਚੇਅਰਮੈਨ ਦੀ ਚੋਣ ਲੰਬੇ ਸਮੇਂ ਤੋਂ ਲਟਕੀ ਹੋਈ ਹੈ ਤੇ ਇਸ ਨੂੰ ਜਲਦੀ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਬਲਾਕ ਸੰਮਤੀ ਦੇ ਵਿਕਾਸ ਕੰਮ ਸਹੀ ਢੰਗ ਨਾਲ ਚੱਲ ਸਕਣ।