ਖ਼ੂਨਦਾਨ ਕੈਂਪ ਅੱਜ
ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਖੂਨ ਦਾਨ ਕੈਂਪ ਅੱਜ - ਮਲਕੀਅਤ ਸਿੰਘ ਰਘਬੋਤਰਾ
Publish Date: Sun, 22 Mar 2026 07:13 PM (IST)
Updated Date: Mon, 23 Mar 2026 04:13 AM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਸ਼ਹੀਦ-ਏ-ਆਜਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ 23 ਮਾਰਚ ਦਿਨ ਸੋਮਵਾਰ ਨੂੰ ਸਵੇਰੇ 9 ਤੋਂ ਰਾਤ 9 ਵਜੇ ਤੱਕ ਲਗਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਕੈਂਪ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੂਨ ਦਾਨ ਕਰਨ ਲਈ ਪ੍ਰੇਰਿਆ ਜਾਵੇਗਾ। ਖੂਨ ਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਦੇਣ ਲਈ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਪਹੁੰਚਣਗੀਆਂ। ਜਿਨ੍ਹਾਂ ਵਲੋਂ ਸ਼ਹੀਦਾਂ ਦੀਆਂ ਤਸਵੀਰਾਂ ਤੇ ਫੁੱਲਮਾਲਾਵਾਂ ਭੇਂਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਖੂਨ ਦਾਨੀਆਂ ਦੀ ਹੌਸਲਾ ਅਫਜਾਈ ਕਰਦਿਆਂ ਕੂਪਨ ਰਾਹੀਂ ਲੱਕੀ ਡਰਾਅ ਵੀ ਕੱਢੇ ਜਾਣਗੇ। ਉਨ੍ਹਾਂ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਖਾਸ ਤੌਰ ਤੇ ਨੋਜਵਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਆਪਣਾ ਖੂਨ ਦਾਨ ਕਰਕੇ ਸ਼ਹੀਦਾਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਬਲੱਡ ਬੈਂਕ ਵਿਖੇ ਹਾਜਰੀ ਨੂੰ ਯਕੀਨੀ ਬਣਾਇਆ ਜਾਵੇ।