ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ
ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨ ਦਾਨ ਕੈਂਪ
Publish Date: Fri, 28 Nov 2025 07:24 PM (IST)
Updated Date: Fri, 28 Nov 2025 07:26 PM (IST)
ਫਗਵਾੜਾ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਨਾਲ ਸ਼ਹੀਦੀਆਂ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੀ ਦੇਖਰੇਖ ਹੇਠ ਲਗਾਇਆ ਗਿਆ। ਕੌਂਸਲ ਫਾਰ ਬਲੱਡ ਟਰਾਂਸਫਿਊਜਨ ਪੰਜਾਬ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ. ਐੱਮਪੀ ਸਿੰਘ, ਸੁਖਦੇਵ ਸਿੰਘ ਅਕਾਲੀ ਆਗੂ ਅਤੇ ਗੁਰਮੀਤ ਪਲਾਹੀ ਨੇ ਆਪਣੇ ਸੰਬੋਧਨ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਚਾਨਣਾ ਪਾਇਆ। ਤਾਰਾ ਚੰਦ ਚੁੰਬਰ ਨੇ ਪ੍ਰਸਾਦ ਦੀ ਸੇਵਾ ਵਰਤਾਈ ਅਤੇ ਕੈਂਪ ਦੀ ਸਫਲਤਾ ਲਈ ਗੁਰੂ ਸਾਹਿਬ ਦਾ ਓਟ ਆਸਰਾ ਮੰਗਿਆ। ਇਸ ਉਪਰੰਤ 48 ਖ਼ੂਨਦਾਨੀਆਂ ਨੇ ਆਪਣਾ ਖ਼ੂਨਦਾਨ ਕਰ ਕੇ ਮਨੁੱਖਤਾ ਦੀ ਸੇਵਾ ਵਿੱਚ ਹਿੱਸਾ ਪਾਇਆ। ਇਸ ਮੌਕੇ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਨੇ ਸਮੂਹ ਦਾਨੀ ਸੱਜਣਾਂ, ਪਤਵੰਤਿਆਂ ਅਤੇ ਸਹਿਯੋਗੀਆਂ ਦਾ ਕੈਂਪ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਹਰਬੰਸ ਲਾਲ, ਅਮਰਜੀਤ ਬਸੂਟਾ, ਰਮਨ ਨਹਿਰਾ, ਮੋਹਨ ਲਾਲ ਤਨੇਜਾ, ਸੁਧਾ ਬੇਦੀ ਸਮੇਤ ਹੋਰ ਪਤਵੰਤੇ ਹਾਜਰ ਸਨ।