ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ ਹੈ ਖੂਨਦਾਨ ਕੈਂਪ : ਪੰਡਿਤ ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਵੱਲੋਂ 29 ਨਵੰਬਰ ਨੂੰ ਲਗਾਇਆ ਜਾਵੇਗਾ ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ ਖੂਨਦਾਨ ਕੈਂਪ : ਨਰੇਸ਼ ਪੰਡਿਤ
Publish Date: Sat, 28 Nov 2026 08:24 PM (IST)
Updated Date: Sat, 28 Nov 2026 08:25 PM (IST)
ਵੀਐਚਪੀ ਬਜਰੰਗ ਦਲ ਦੇ ਅਹੁਦੇਦਾਰਾਂ ਨੇ ਵਿਸ਼ਾਲ ਖੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਖੂਨਦਾਨ ਜਾਨਾਂ ਬਚਾਉਂਦਾ ਹੈ, ਆਓ ਆਪਾਂ ਖੂਨਦਾਨ ਬਾਰੇ ਜਾਗਰੂਕਤਾ ਪੈਦਾ ਕਰੀਏ : ਅਸ਼ੋਕ/ਆਨੰਦ ਅਮਰੀਕ ਸਿੰਘ ਮੱਲ੍ਹੀ ਪੰਜਾਬੀ ਜਾਗਰਣ ਕਪੂਰਥਲਾ : ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਵੱਲੋਂ 29 ਨਵੰਬਰ ਦਿਨ ਐਤਵਾਰ ਨੂੰ ਸਥਾਨਕ ਮੰਦਰ ਧਰਮ ਸਭਾ ਵਿਖੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ ਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਖੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਨੇਕ ਕਾਰਜ ਵਿੱਚ ਹਿੱਸਾ ਲੈ ਕੇ ਖੂਨਦਾਨ ਕਰਨ ਤੇ ਸਮਾਜ ਭਲਾਈ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਨਰੇਸ਼ ਪੰਡਿਤ ਨੇ ਕਿਹਾ ਕਿ ਖੂਨਦਾਨ ਜਾਨਾਂ ਬਚਾਉਂਦਾ ਹੈ। ਆਓ ਆਪਾਂ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰੀਏ ਤੇ ਇਹ ਯਕੀਨੀ ਬਣਾਈਏ ਕਿ ਲੋੜਵੰਦਾਂ ਨੂੰ ਸਮੇਂ ਸਿਰ ਸੁਰੱਖਿਅਤ, ਗੁਣਵੱਤਾ ਵਾਲਾ ਖੂਨ ਮਿਲੇ। ਨੌਜਵਾਨਾਂ ਨੂੰ ਉਤਸ਼ਾਹਿਤ ਕਰਦੇ ਹੋਏ ਨਰੇਸ਼ ਪੰਡਿਤ ਨੇ ਕਿਹਾ ਕਿ ਅਸੀਂ ਜੋ ਖੂਨਦਾਨ ਕਰਦੇ ਹਾਂ ਉਹ ਕਿਸੇ ਲੋੜਵੰਦ ਦੀ ਜਾਨ ਬਚਾਏਗਾ। ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਹੈ ਕਿ ਅਸੀਂ ਹਰ ਖੂਨ ਨਾਲ ਪੀੜਤ ਵਿਅਕਤੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੀਏ ਤੇ ਬਲੱਡ ਬੈਂਕਾਂ ਵਿੱਚ ਤਾਜ਼ੇ ਖੂਨ ਦੀ ਨਿਯਮਤ ਸਪਲਾਈ ਬਣਾਈ ਰੱਖੀਏ। ਉਨ੍ਹਾਂ ਸਵੈ-ਇੱਛੁਕ ਸੰਗਠਨਾਂ, ਗੈਰ-ਸਰਕਾਰੀ ਸੰਗਠਨਾਂ ਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਕਿਸੇ ਵੀ ਐਮਰਜੈਂਸੀ ਨੂੰ ਪੂਰਾ ਕਰਨ ਲਈ ਲੋੜੀਂਦਾ ਖੂਨ ਦਾ ਭੰਡਾਰ ਬਣਾਉਣ ਲਈ ਸਵੈ-ਇੱਛੁਕ ਖੂਨਦਾਨ ਨੂੰ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣਾ ਜਨਮਦਿਨ ਖੂਨਦਾਨ ਨਾਲ ਮਨਾਉਣਾ ਚਾਹੀਦਾ ਹੈ ਜਾਂ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਆਪਣੀ ਵਿਆਹ ਦੀ ਵਰ੍ਹੇਗੰਢ |ਤੇ ਖੂਨਦਾਨ ਕਰੋ ਤਾਂ ਜੋ ਇਹ ਮੌਕਾ ਸਿਰਫ਼ ਤੁਹਾਡੇ ਲਈ ਹੀ ਨਹੀਂ ਸਗੋਂ ਉਨ੍ਹਾਂ ਲਈ ਵੀ ਹੋਵੇ ਜਿਨ੍ਹਾਂ ਨੂੰ ਖੂਨ ਦੀ ਲੋੜ ਹੈ। ਇਸ ਮੌਕੇ ਸੰਜੀਵ ਬਜਾਜ, ਜੀਵਨ ਪ੍ਰਕਾਸ਼ ਵਾਲੀਆ, ਮਨੀ ਮਹਾਜਨ, ਮੁਕੁਲ ਅਰੋੜਾ, ਮੋਹਿਤ ਜੱਸਲ, ਸੰਦੀਪ ਅਗਰਵਾਲ, ਮਨੀਸ਼ ਬਜਰੰਗੀ, ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ।