ਜੀਐੱਨਏ ਯੂਨੀਵਰਸਿਟੀ ’ਚ ਖੂਨਦਾਨ ਕੈਂਪ ਲਗਾਇਆ
ਜੀ.ਐਨ.ਏ. ਯੂਨੀਵਰਸਿਟੀ ਵਿੱਚ ਖੂਨਦਾਨ ਕੈਂਪ ਆਯੋਜਿਤ
Publish Date: Sat, 28 Feb 2026 08:01 PM (IST)
Updated Date: Sat, 28 Feb 2026 08:04 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸਿੱਖਿਆ ਖੇਤਰ ਵਿਚ ਨਾਮਵਰ ਜੀਐੱਨਏ ਯੂਨੀਵਰਸਿਟੀ ਦੇ ਐੱਨਐੱਸਐੱਸ ਵਿੰਗ ਵੱਲੋਂ ਖੂਨਦਾਨ ਖੇਤਰ ਦੀ ਪ੍ਰਮੁੱਖ ਸੰਸਥਾ ਹਿੰਦੂਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਫਗਵਾੜਾ ਦੇ ਸਹਿਯੋਗ ਤੇ ਪੀਜੀਆਈ ਚੰਡੀਗੜ੍ਹ ਦੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਮੈਡੀਕਲ ਟੀਮ ਵੱਲੋਂ ਪੂਰੀ ਜਾਂਚ ਪ੍ਰਕਿਰਿਆ ਅਪਣਾ ਕੇ ਤੇ ਸੁਰੱਖਿਅਤ ਢੰਗ ਨਾਲ ਖੂਨ ਸੰਗ੍ਰਹਿ ਯਕੀਨੀ ਬਣਾਇਆ। ਇਸ ਕੈਂਪ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ, ਜਿਸ ਦੇ ਨਤੀਜੇ ਵਜੋਂ 150 ਤੋਂ ਵੱਧ ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਹ ਉਪਰਾਲਾ ਯੂਨੀਵਰਸਿਟੀ ਦੀ ਸਮਾਜਿਕ ਜ਼ਿੰਮੇਵਾਰੀ ਤੇ ਸਮੁਦਾਇਕ ਸੇਵਾ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਯੂਨੀਵਰਸਿਟੀ ਵੱਲੋਂ ਸਾਰੇ ਖੂਨਦਾਨੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਰਾਹੁਲ ਸ਼ਰਮਾ ਤੇ ਜਨਰਲ ਸਕੱਤਰ ਵਿਤਿਨ ਪੁਰੀ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਹਰ ਸਾਲ ਸਫਲ ਖੂਨਦਾਨ ਕੈਂਪ ਆਯੋਜਿਤ ਕੀਤਾ ਜਾਂਦਾ ਹੈ, ਜਿਸ ਵਿਚ ਮੈਨੇਜਮੈਂਟ, ਜੀਐੱਨਏ ਸਟਾਫ ਤੇ ਵਿਦਿਆਰਥੀ ਵੱਡੇ ਪੱਧਰ ’ਤੇ ਹਿੱਸਾ ਲੈਂਦੇ ਹਨ। ਇਸ ਮੌਕੇ ਜੀਐੱਨਏ ਅਧਿਕਾਰੀ ਡਾ. ਵਿਕਰਾਂਤ ਸ਼ਰਮਾ, ਡਾ. ਮੋਨਿਕਾ ਹੰਸਪਾਲ, ਡਾ. ਸਮੀਰ ਵਰਮਾ, ਡਾ. ਸੀਆਰ ਤ੍ਰਿਪਾਠੀ, ਹਿੰਦੂਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਫਗਵਾੜਾ ਦੇ ਮੈਂਬਰ ਪ੍ਰਧਾਨ ਰਾਹੁਲ ਸ਼ਾਸਤਰੀ, ਵਿਤਿਨ ਪੁਰੀ, ਵਿਕਰਮ ਗੁਪਤਾ ਆਦਿ ਹਾਜ਼ਰ ਸਨ।