ਗੁਰਦੁਆਰਾ ਸਾਹਿਬ ਸੰਤ ਬਾਬਾ ਸਰਜਾ ਸਿੰਘ ਜੀ ਵਿਖੇ ਖੂਨਦਾਨ ਕੈਂਪ ਲਗਾਇਆ
ਗੁਰਦੁਆਰਾ ਸਾਹਿਬ ਸੰਤ ਬਾਬਾ ਸਰਜ਼ਾ ਸਿੰਘ ਜੀ ਵਿਖੇ ਖੂਨਦਾਨ ਕੈਂਪ ਲਗਾਇਆ
Publish Date: Mon, 23 Mar 2026 10:31 PM (IST)
Updated Date: Mon, 23 Mar 2026 10:34 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਗੁਰਦੁਆਰਾ ਸਾਹਿਬ ਸੰਤ ਬਾਬਾ ਸਰਜਾ ਸਿੰਘ ਜੀ, ਪਿੰਡ ਢੱਪਈ ਵਿਖੇ ਸਮੂਹ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਪਿੰਡ ਦੇ ਸਰਪੰਚ ਅਸ਼ਵਨੀ ਕੁਮਾਰ ਸਿੰਘ ਤੇ ਗੁਰਦੁਆਰਾ ਪ੍ਰਧੰਬਕ ਕਮੇਟੀ ਦੇ ਪ੍ਰਧਾਨ ਪਰਦੀਪ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਕੈਂਪ ਚ ਵਿਸ਼ੇਸ਼ ਤੌਰ ’ਤੇ ਸ਼੍ਰਰੋਮਣੀ ਅਕਾਲੀ ਦਲ ਕਪੂਰਥਲਾ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ ਸ਼ਾਮਲ ਹੋਏ। ਇਸ ਤੋਂ ਪਹਿਲਾਂ ਕੈਂਪ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ। ਇਸ ਮੌਕੇ ’ਤੇ ਡਾਕਟਰਾਂ ਦੀ ਟੀਮ, ਜਿਨ੍ਹਾਂ ਵਿਚ ਹਿਮਾਂਸ਼ੂ ਧੀਰ, ਹਰਪ੍ਰੀਤ ਸਿੰਘ, ਅਸ਼ੀਸ਼ ਖੰਨਾ, ਵਿਵੇਕ, ਰਾਹੁਲ ਸ਼ਰਮਾ, ਸਾਹਿਲ, ਵਿਰਕਮਜੀਤ ਸਿੰਘ ਤੇ ਸੰਨੀ ਕੁਮਾਰ ਵੱਲੋ ਖੂਨਦਾਨੀਆਂ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਹੀ ਖੂਨ ਇਕੱਠਾ ਕੀਤਾ ਗਿਆ। ਇਸ ਦੌਰਾਨ ਸਰਪੰਚ ਅਸ਼ਵਨੀ ਕੁਮਾਰ ਸਿੰਘ ਤੇ ਪ੍ਰਧਾਨ ਪਰਦੀਪ ਸਿੰਘ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਨਾ ਸਿਰਫ਼ ਕਿਸੇ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ, ਸਗੋਂ ਖੂਨਦਾਨੀ ਨੂੰ ਵੀ ਸਿਹਤ ਸਬੰਧੀ ਕਈ ਫਾਇਦੇ ਹੁੰਦੇ ਹਨ। ਕੈਂਪ ਦੌਰਾਨ ਲਗਭਗ 101 ਯੂਨਿਟ ਖੂਨ ਇਕੱਠਾ ਕੀਤਾ ਗਿਆ, ਜੋ ਕਿ ਹਸਪਤਾਲਾਂ ਵਿਚ ਲੋੜਵੰਦ ਮਰੀਜ਼ਾਂ ਲਈ ਵਰਤਿਆ ਜਾਵੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਖੂਨਦਾਨੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਇਹ ਕਿਸੇ ਦੀ ਜ਼ਿੰਦਗੀ ਬਚਾਉਣ ਵਿਚ ਮਦਦਗਾਰ ਸਾਬਤ ਹੁੰਦਾ ਹੈ। ਅੰਤ ਵਿਚ ਸਾਰੇ ਖੂਨਦਾਨੀਆਂ ਨੂੰ ਸ਼੍ਰਰੋਮਣੀ ਅਕਾਲੀ ਦਲ ਕਪੂਰਥਲਾ ਦੇ ਹਲਕਾ ਇੰਚਾਰਜ ਵਾਲੀਆ ਤੇ ਕਰਮਬੀਰ ਸਿੰਘ ਚੰਦੀ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਕ੍ਰਿਸ਼ਨ ਸਿੰਘ ਮੋਨੂੰ, ਲਖਵੀਰ ਸਿੰਘ ਢੱਪਈ, ਹਰਭਜਨ ਸਿੰਘ ਮੈਂਬਰ ਪੰਚਾਇਤ, ਨੰਬਰਦਾਰ ਸਤੀਸ਼ ਕੁਮਾਰ, ਹਰਜੀਤ ਸਿੰਘ ਯੂਕੇ, ਸਮਿਤਰ ਸਿੰਘ ਯੂਕੇ, ਸੋਹਨ ਸਿੰਘ ਯੂਕੇ, ਪਰਮਜੀਤ ਸਿੰਘ ਯੂਕੇ, ਸਤਨਾਮ ਸਿੰਘ, ਜੋਗਿੰਦਰ ਪਾਲ ਸਿੰਘ ਤੇ ਹੋਰ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।