ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਲਗਾਇਆ ਕੈਂਪ : ਮੁਕੇਸ਼ ਕਸ਼ਯਪ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਖੂਨਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਲਗਾਇਆ ਗਿਆ ਖੂਨਦਾਨ ਕੈਂਪ : ਮੁਕੇਸ਼ ਕਸ਼ਯਪ
Publish Date: Thu, 22 Oct 2026 07:01 PM (IST)
Updated Date: Thu, 22 Oct 2026 07:03 PM (IST)
--ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਸ਼ਾਮਲ ਹੋਕੇ ਖੂਨ ਦਾਨੀਆਂ ਦਾ ਵਧਾਇਆ ਉਤਸ਼ਾਹ --ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਨੇ ਲਗਾਇਆ ਖੂਨਦਾਨ ਕੈਂਪ,ਕੈਂਪ ਵਿੱਚ ਨੌਜਵਾਨਾਂ ਨੇ 36 ਯੂਨਿਟ ਕੀਤਾ ਖੂਨ ਦਾਨ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਉਤਸ਼ਾਹਿਤ ਕਰਨ ਲਈ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਨੇ ਬੁੱਧਵਾਰ ਨੂੰ ਵਿਰਾਸਤੀ ਸ਼ਹਿਰ ਦੇ ਮਨੀ ਮਹੇਸ਼ ਵਿਖੇ ਤੀਜਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ। ਇਸ ਕੈਂਪ ਵਿਚ 36 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਮੌਕੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਲੋੜਵੰਦਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਸੀ। ਇਸ ਮੌਕੇ ਸਾਰੇ ਖੂਨਦਾਨੀਆਂ ਨੇ ਖੂਨਦਾਨ ਕਰਨ ਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨ ਦਾ ਪ੍ਰਣ ਲਿਆ। ਕੈਂਪ ਦਾ ਉਦਘਾਟਨ ਆਜ਼ਾਦ ਉਮੀਦਵਾਰ ਅਵੀ ਰਾਜਪੂਤ ਤੇ ਵੀਐੱਚਪੀ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ (ਮੰਮੁ ਚਾਹਲ), ਆਪ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ, ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਆਲ ਇੰਡੀਆ ਐਂਟੀ-ਟੈਰਰਿਸਟ ਫਰੰਟ ਦੇ ਸੂਬਾ ਉਪ ਪ੍ਰਧਾਨ ਰਾਜੇਸ਼ ਭਾਸਕਰ ਲਾਲੀ, ਪੱਮ ਖੁਸ਼, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਮਾਤਾ ਵੀਨਾ ਸ਼ਰਮਾ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ, ਜ਼ਿਲ੍ਹਾ ਸਤਿਸੰਗ ਪ੍ਰਮੁੱਖ ਮਨਮੋਹਨ ਜੋਸ਼ੀ, ਜ਼ਿਲ੍ਹਾ ਉਪ ਪ੍ਰਧਾਨ ਮੋਹਿਤ ਜੱਸਲ, ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ, ਉਪ ਪ੍ਰਧਾਨ ਗੁਲਸ਼ਨ ਮਹਿਰਾ, ਅਕਾਲੀ ਦਲ ਵਾਰਿਸ ਪੰਜਾਬ ਹਲਕੇ ਦੇ ਇੰਚਾਰਜ ਜਗਜੀਤ ਸਿੰਘ ਧਾਲੀਵਾਲ, ਡਾ. ਰਣਵੀਰ ਕੌਸ਼ਲ ਨੇ ਸ਼ਿਰਕਤ ਕਰਦਿਆਂ ਖੂਨਦਾਨੀਆਂ ਨੂੰ ਉਤਸ਼ਾਹਿਤ ਕੀਤਾ ਤੇ ਸਮਾਗਮ ਦੀ ਸ਼ਲਾਘਾ ਕੀਤੀ। ਇਸ ਮੌਕੇ ਆਜ਼ਾਦ ਉਮੀਦਵਾਰ ਅਵੀ ਰਾਜਪੂਤ ਨੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਖੂਨਦਾਨ ਜੀਵਨ ਦਾਨ ਹੈ। ਸਾਡਾ ਖੂਨਦਾਨ ਬਹੁਤ ਸਾਰੀਆਂ ਜਾਨਾਂ ਬਚਾਉਂਦਾ ਹੈ। ਸਾਨੂੰ ਇਸ ਦਾ ਅਹਿਸਾਸ ਉਦੋਂ ਹੁੰਦਾ ਹੈ ਜਦੋਂ ਸਾਡੇ ਨੇੜੇ ਦਾ ਕੋਈ ਵਿਅਕਤੀ ਖੂਨ ਲਈ ਜ਼ਿੰਦਗੀ ਤੇ ਮੌਤ ਵਿਚਕਾਰ ਜੂਝਦਾ ਹੈ। ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਨੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਕੰਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਇਹ ਬਹੁਤ ਵਧੀਆ ਕੰਮ ਕਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਜਿਹੇ ਸਮਾਜਿਕ ਕਾਰਜਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਆਪ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਨੇ ਕਿਹਾ ਕਿ ਜਿਸ ਤਰ੍ਹਾਂ ਸ਼ਹੀਦਾਂ ਨੇ ਇਸ ਦੇਸ਼ ਲਈ ਆਪਣਾ ਖੂਨ ਵਹਾਇਆ ਹੈ, ਸਾਨੂੰ ਵੀ ਜਾਨਾਂ ਬਚਾਉਣ ਲਈ ਇਸ ਦੇਸ਼ ਲਈ ਆਪਣਾ ਖੂਨ ਦਾਨ ਕਰਨਾ ਚਾਹੀਦਾ ਹੈ। ਅੱਤਵਾਦ ਵਿਰੋਧੀ ਫਰੰਟ ਦੇ ਸੂਬਾਈ ਉਪ ਪ੍ਰਧਾਨ ਰਾਜੇਸ਼ ਭਾਸਕਰ ਲਾਲੀ ਤੇ ਪੱਮ ਖੁਸ਼ ਨੇ ਕਿਹਾ ਕਿ ਜੇਕਰ ਅਸੀਂ ਸੱਚਮੁੱਚ ਦੇਸ਼ ਦੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦੇ ਹਾਂ, ਤਾਂ ਸਾਨੂੰ ਅਜਿਹੇ ਸਮਾਗਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਵੀ ਲੋਕਾਂ ਵਿੱਚ ਖੂਨਦਾਨ ਨੂੰ ਲੈ ਕੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਹਨ, ਜਿਨ੍ਹਾਂ ਨੂੰ ਦੂਰ ਕਰਨ ਦੀ ਲੋੜ ਹੈ। ਇਸ ਮੌਕੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੇ ਦੱਸਿਆ ਕਿ ਇਸ ਕੈਂਪ ਵਿੱਚ 36 ਖੂਨਦਾਨੀਆਂ ਨੇ ਆਪਣਾ ਖੂਨਦਾਨ ਕੀਤਾ। ਇਸ ਕੈਂਪ ਵਿੱਚ ਮਹਿਲਾ ਸ਼ਕਤੀ ਨੇ ਵੱਡੀ ਭੂਮਿਕਾ ਨਿਭਾਈ। ਇਸ ਮੌਕੇ ਕੌਂਸਲਰ ਕੋਮਲ ਸਹੋਤਾ, ਨਰੇਸ਼ ਗੋਸਾਈਂ, ਰਮੇਸ਼ ਮਹਿਰਾ, ਮਾਤਾ ਭੱਦਰਕਾਲੀ ਮੰਦਰ ਕਮੇਟੀ ਦੇ ਚੇਅਰਮੈਨ ਰਾਧੇ ਸ਼ਾਮ ਸ਼ਰਮਾ, ਪ੍ਰਵੀਨ ਕੁਮਾਰ, ਰਵੀ ਭਾਦਵਾਜ, ਬਲਵਿੰਦਰ ਭੰਡਾਰੀ, ਅਸ਼ਵਨੀ ਪਿੰਟਾ, ਮਨੀ ਮਹੇਸ਼ ਮੰਦਰ ਕਮੇਟੀ ਦੇ ਅਸ਼ੋਕ ਅਰੋੜਾ, ਸੁਧੀਰ ਕਸ਼ਯਪ, ਜਿੰਦਰਪਾਲ ਇਟਲੀ ਵਾਲੇ, ਰਾਕੇਸ਼, ਜਸਵੰਤ ਸਿੰਘ, ਰੇਸ਼ਮ, ਸੰਜੀਵ ਕੁਮਾਰ ਸੋਨੂੰ, ਲਵਲੇਸ਼ ਢੀਂਗਰਾ, ਮਿੰਟੂ ਗੁਪਤਾ, ਸੰਜੀਵ ਖੰਨਾ, ਰੇਹਾਨ ਅਲੀ, ਆਕਾਸ਼, ਬਲਦੀਪ ਸਿੰਘ, ਹਨੀ ਗੁਪਤਾ, ਗਗਨ ਗਿੱਲ, ਅਜੇ ਕੁਮਾਰ, ਰੁਪਿੰਦਰ ਧਾਮੀ ਬੱਬੂ ਆਦਿ ਹਾਜ਼ਰ ਸਨ।