ਨੌਜਵਾਨਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਲਗਾਇਆ ਗਿਆ ਖੂਨਦਾਨ ਕੈਂਪ : ਪੰਡਿਤ/ਅਸ਼ੋਕ/ਆਨੰਦ
ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲੈ ਕੇ ਵਧਾਇਆ ਖੂਨ ਦਾਨੀਆਂ ਦਾ ਉਤਸ਼ਾਹ ਬਜਰੰਗ ਦਲ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ 62 ਯੂਨਿਟ ਖੂਨ ਹੋਇਆ ਇਕਠਾ ਅਮਰੀਕ ਸਿੰਘ ਮੱਲ੍ਹੀ ਪੰਜਾਬੀ ਜਾਗਰਣ ਕਪੂਰਥਲਾ : ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਖੂਨਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਨੇ ਐਤਵਾਰ ਨੂੰ ਵਿਰਾਸਤੀ ਸ਼ਹਿਰ ਦੇ ਸਥਾਨਕ ਮੰਦਰ ਧਰਮ ਸਭਾ ਵਿਖੇ ਸ਼ਹੀਦਾਂ ਨੂੰ ਸਮਰਪਿਤ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ। ਇਹ ਕੈਂਪ ਦੇਸ਼ ਦੇ ਸਾਰੇ ਸ਼ਹੀਦਾਂ ਦੀ ਯਾਦ ਵਿੱਚ ਲਗਾਇਆ ਗਿਆ ਸੀ। ਇਸ ਕੈਂਪ ਵਿੱਚ 62 ਯੂਨਿਟ ਖੂਨ ਇਕੱਠਾ ਕੀਤਾ ਗਿਆ। ਵਿਸ਼ਵ ਹਿੰਦੂ ਪਰਿਸ਼ਦ ਬਜਰੰਗ ਦਲ ਦੇ ਆਗੂਆਂ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਸ਼ਹੀਦਾਂ ਦੀ ਯਾਦ ਨੂੰ ਜ਼ਿੰਦਾ ਰੱਖਣਾ ਤੇ ਲੋੜਵੰਦਾਂ ਨੂੰ ਖੂਨ ਸਹਾਇਤਾ ਪ੍ਰਦਾਨ ਕਰਨਾ ਸੀ। ਇਸ ਕੈਂਪ ਵਿੱਚ ਸਾਰੇ ਖੂਨਦਾਨੀਆਂ ਨੇ ਖੂਨਦਾਨ ਕਰਕੇ ਸ਼ਹੀਦਾਂ ਨੂੰ ਆਪਣੀ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਹੁੰਚੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ, ਡਾ. ਰੋਹਿਤ ਮਮੋਤਰਾ, ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਮੰਮੂ ਚਾਹਲ, ਬਜਰੰਗ ਦਲ ਦੇ ਖੇਤਰੀ ਸੰਯੋਜਕ ਜਸਬੀਰ ਸ਼ੀਰਾ, ਆਜ਼ਾਦ ਉਮੀਦਵਾਰ ਅਵੀ ਰਾਜਪੂਤ, ਕੌਂਸਲਰ ਕਰਨ ਮਹਾਜਨ, ਕੌਂਸਲਰ ਕੁਲਦੀਪ ਸਿੰਘ, ਗਊਸ਼ਾਲਾ ਕਮੇਟੀ ਦੇ ਪ੍ਰਧਾਨ ਰਾਕੇਸ਼ ਚੋਪੜਾ, ਆਰਐੱਸਐੱਸ ਦੇ ਸੁਭਾਸ਼ ਮਕਰੰਦੀ ਸਮੇਤ ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਦੇ ਸੂਬਾਈ ਆਗੂਆਂ ਨੇ ਕੈਂਪ ਵਿੱਚ ਹਿੱਸਾ ਲਿਆ ਤੇ ਖੂਨਦਾਨੀਆਂ ਦਾ ਉਤਸ਼ਾਹ ਵਧਾਇਆ। ਇਨ੍ਹਾਂ ਆਗੂਆਂ ਨੇ ਸਮਾਗਮ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ, ਜ਼ਿਲ੍ਹਾ ਉਪ ਪ੍ਰਧਾਨ ਮੋਹਿਤ ਜੱਸਲ, ਸਾਬਕਾ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ, ਬਜਰੰਗ ਦਲ ਪ੍ਰਧਾਨ ਆਨੰਦ ਯਾਦਵ, ਜ਼ਿਲ੍ਹਾ ਉਪ ਪ੍ਰਧਾਨ ਗੁਲਸ਼ਨ ਮਹਿਰਾ ਤੇ ਹੋਰਨਾਂ ਨੇ ਖੂਨਦਾਨ ਕੈਂਪ ਦਾ ਉਦਘਾਟਨ ਸ਼੍ਰੀ ਰਾਮ ਜੀ ਦੀ ਤਸਵੀਰ ਅੱਗੇ ਦੀਪਕ ਜਗ੍ਹਾ ਕੇ ਕੀਤਾ। ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਇਸ ਸਮਾਗਮ ਦੇ ਆਯੋਜਨ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਦੇ ਆਗੂਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਖੂਨਦਾਨ ਜੀਵਨ ਦਾ ਦਾਨ ਹੈ। ਖੂਨਦਾਨ ਕਰਨ ਨਾਲ ਬਹੁਤ ਸਾਰੀਆਂ ਜਾਨਾਂ ਬਚਦੀਆਂ ਹਨ। ਸਾਨੂੰ ਇਸ ਦਾ ਅਹਿਸਾਸ ਉਦੋਂ ਹੁੰਦਾ ਹੈ ਜਦੋਂ ਸਾਡੇ ਨੇੜੇ ਦਾ ਕੋਈ ਵਿਅਕਤੀ ਖੂਨ ਲਈ ਜ਼ਿੰਦਗੀ ਤੇ ਮੌਤ ਵਿਚਕਾਰ ਜੂਝਦਾ ਹੈ। ਇਸ ਮੌਕੇ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਦੇ ਕੰਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਦੋਵੇਂ ਸ਼ਾਨਦਾਰ ਕੰਮ ਕਰ ਰਹੇ ਹਨ। ਇਸ ਮੌਕੇ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਨੇ ਦੱਸਿਆ ਕਿ ਖੂਨਦਾਨ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਤੇ ਦਿਲ ਦੀ ਬਿਮਾਰੀ ਅਤੇ ਸਟ੍ਰੋਕ ਦੇ ਜੋਖਮ ਨੂੰ ਘਟਾਉਣ ਲਈ ਮੰਨਿਆ ਜਾਂਦਾ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕਿਹਾ ਕਿ ਜਿਸ ਤਰ੍ਹਾਂ ਸ਼ਹੀਦਾਂ ਨੇ ਇਸ ਦੇਸ਼ ਲਈ ਆਪਣਾ ਖੂਨ ਵਹਾਇਆ ਹੈ, ਉਸੇ ਤਰ੍ਹਾਂ ਸਾਨੂੰ ਵੀ ਜਾਨਾਂ ਬਚਾਉਣ ਲਈ ਆਪਣਾ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਨੇ ਕਿਹਾ ਕਿ ਜੇਕਰ ਅਸੀਂ ਸੱਚਮੁੱਚ ਉਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦੇ ਹਾਂ, ਤਾਂ ਸਾਨੂੰ ਅਜਿਹੇ ਸਮਾਗਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਵੀ ਲੋਕਾਂ ਵਿੱਚ ਖੂਨਦਾਨ ਨੂੰ ਲੈ ਕੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਹਨ, ਜਿਨ੍ਹਾਂ ਨੂੰ ਦੂਰ ਕਰਨ ਦੀ ਲੋੜ ਹੈ। ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਨੇ ਦੱਸਿਆ ਕਿ ਇਸ ਕੈਂਪ ਵਿੱਚ 62 ਖੂਨਦਾਨੀਆਂ ਨੇ ਆਪਣਾ ਖੂਨਦਾਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਕੈਂਪ ਵਿੱਚ ਔਰਤਾਂ ਨੇ ਵੱਡੀ ਭੂਮਿਕਾ ਨਿਭਾਈ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਦਾ, ਭਾਜਪਾ ਜ਼ਿਲ੍ਹਾ ਸਕੱਤਰ ਰਜਿੰਦਰ ਰਾਜੂ, ਭਾਜਪਾ ਆਗੂ ਸੁਖਦੇਵ ਸਿੰਘ ਨਾਨਕਪੁਰ, ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਈਸ਼ਾ ਮਹਾਜਨ, ਆਜ਼ਾਦ ਉਮੀਦਵਾਰ ਅਵੀ ਰਾਜਪੂਤ, ਕੌਂਸਲਰ ਮਹਾਜਨ, ਕੌਂਸਲਰ ਕੁਲਦੀਪ ਸਿੰਘ, ਐਡਵੋਕੇਟ ਚੰਦਰ ਸ਼ੇਖਰ, ਗਊਸ਼ਾਲਾ ਕਮੇਟੀ ਦੇ ਪ੍ਰਧਾਨ ਰਾਕੇਸ਼ ਚੋਪੜਾ, ਆਰਐੱਸਐੱਸ ਮੈਂਬਰ ਸੁਭਾਸ਼ ਮਕਰਾਂਦੀ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ, ਚੰਦਰਮੋਹਨ ਭੋਲਾ, ਆਨੰਦ ਕੁਮਾਰ, ਰਾਜੇਸ਼ ਕੁਮਾਰ, ਅਸ਼ੋਕ ਕੁਮਾਰ, ਅਸ਼ੋਕ ਸ਼ਰਮਾ, ਰਾਜੂ ਸੂਦ, ਰਾਜਕੁਮਾਰ ਅਰੋੜਾ, ਸੰਦੀਪ ਅਗਰਵਾਲ, ਗੁਲਸ਼ਨ ਮਹਿਰਾ, ਹਨੀ ਗੁਪਤਾ, ਗਗਨ ਗਿੱਲ, ਅਜੈ ਕੁਮਾਰ, ਦੀਪਕ ਮਰਵਾਹਾ, ਸੰਜੇ ਸ਼ਰਮਾ, ਨਰਾਇਣ ਦਾਸ, ਮਨਮੋਹਨ ਜੋਸ਼ੀ, ਹੈਪੀ ਛਾਬੜਾ, ਮਨੀ ਮਹਾਜਨ, ਯੁਵਰਾਜ ਆਨੰਦ, ਵਿਜੈ ਆਨੰਦ, ਵਿਜੇ ਕੁਮਾਰ, ਡਾ. ਬਜਿੰਦਰ ਬੱਬੀ, ਸਰਵਨ ਯਾਦਵ, ਸੰਨੀ ਬੈਂਸ, ਕਮਲ ਪ੍ਰਭਾਕਰ, ਰਾਜਨ ਠੀਗੀ, ਲਾਲੀ ਭਾਸਕਰ, ਮੁਕੇਸ਼ ਕਸ਼ਯਪ, ਨੋਨੀ ਪੰਡਿਤ, ਦੀਪਕ ਸਲਵਾਨ, ਕੁਲਦੀਪ ਸਿੰਘ, ਸਤਿਆਨਾਰਾਇਣ ਮੰਦਿਰ ਕਮੇਟੀ ਦੇ ਨਰੇਸ਼ ਗੁਸਾਈਂ, ਮਣੀ ਮਹੇਸ਼ ਕਮੇਟੀ ਦੇ ਅਸ਼ੋਕ ਅਰੋੜਾ ਤੇ ਵੱਖ-ਵੱਖ ਧਾਰਮਿਕ ਸਮਾਜ ਸੇਵੀ ਸੰਸਥਾਵਾਂ ਤੇ ਧਾਰਮਿਕ ਸੰਸਥਾਵਾਂ ਦੇ ਲੋਕ ਹਾਜ਼ਰ ਸਨ।