ਅਵਤਾਰ ਪੁਰਬ ਦੇ ਸਬੰਧ ’ਚ ਖੂਨਦਾਨ ਕੈਂਪ ਅੱਜ : ਨੰਨੜਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਖੂਨਦਾਨ ਕੈਂਪ ਅੱਜ
Publish Date: Mon, 23 Nov 2026 08:23 PM (IST)
Updated Date: Mon, 23 Nov 2026 08:25 PM (IST)
ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਇਲਾਕੇ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਕਪੂਰਥਲਾ ਤੇ ਬਾਬਾ ਬੀਰ ਸਿੰਘ ਬਲੱਡ ਡੋਨੇਟ ਸੁਸਾਇਟੀ ਕਪੂਰਥਲਾ ਦੇ ਸਹਿਯੋਗ ਨਾਲ 24 ਨਵੰਬਰ ਦਿਨ ਮੰਗਲਵਾਰ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲੱਡ ਡੋਨਰ ਸੋਸਾਇਟੀ ਦੇ ਸੰਸਥਾਪਕ ਲਖਵਿੰਦਰ ਸਿੰਘ ਨੰਨੜਾ ਬੂਲਪੁਰ ਨੇ ਜਸਵੰਤ ਸਿੰਘ ਪਾਜੀਆਂ, ਜੋਗਿੰਦਰ ਸਿੰਘ, ਸੁਖਨਿੰਦਰ ਸਿੰਘ,ਨਿਰਮਲ ਸਿੰਘ ਜੇਈ, ਹਰਪ੍ਰੀਤ ਸਿੰਘ ਹੈਪੀ, ਦਲਜੀਤ ਸਿੰਘ ਚੰਦੀ, ਮਨਦੀਪ ਸਿੰਘ ਮਿੰਟੂ, ਅਮਰਿੰਦਰ ਸਿੰਘ ਟੋਨਾ, ਬਿੰਦਾ ਸੈਦਪੁਰ, ਬਾਬਾ ਸੋਢੀ ਆਦਿ ਸਰਗਰਮ ਮੈਂਬਰਾਂ ਦੀ ਹਾਜ਼ਰੀ ਵਿਚ ਦੱਸਿਆ ਕਿ ਇਹ ਕੈਂਪ 24 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 9 ਤੋਂ 4 ਵਜੇ ਤੱਕ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲੱਗੇਗਾ। ਇਸ ਬਲੱਡ ਡੋਨਰ ਕੈਂਪ ਵਿੱਚ ਸਿਵਲ ਹਸਪਤਾਲ ਕਪੂਰਥਲਾ ਦੀ ਟੀਮ ਪਹੁੰਚ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਖੂਨਦਾਨੀਆਂ ਨੂੰ ਅਪੀਲ ਕੀਤੀ ਕਿ, ਉਹ ਇਸ ਕੈਂਪ ਵਿੱਚ ਖੂਨ ਦਾਨ ਕਰਕੇ ਕਈ ਕੀਮਤੀ ਜਾਨਾਂ ਬਚਾਉਣ ਵਿੱਚ ਆਪਣਾ ਪਵਿੱਤਰ ਯੋਗਦਾਨ ਪਾ ਸਕਦੇ ਹਨ।