ਖੂਨਦਾਨ ਮਹਾਨ ਦਾਨ : ਚਾਹਲ ਖੂਨਦਾਨ ਇੱਕ ਮਹਾਨ ਦਾਨ ਹੈ, ਲੋਕਾਂ ਨੂੰ ਇਸਦੇ ਲਈ ਅੱਗੇ ਆਉਣਾ ਚਾਹੀਦਾ ਹੈ-ਮੰਮੂ ਚਾਹਲ
Publish Date: Thu, 22 Oct 2026 06:36 PM (IST)
Updated Date: Thu, 22 Oct 2026 06:36 PM (IST)
---ਕਿਹਾ-ਖੂਨਦਾਨ ਕਿਸੇ ਦੀ ਕੀਮਤੀ ਜਾਨ ਬਚਾਉਣ ਲਈ ਮਹੱਤਵਪੂਰਨ ਅਮਰੀਕ ਮੱਲ੍ਹੀ\ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਭਾਵੇਂ ਅੱਜ ਦੇ ਸਮੇਂ ਵਿੱਚ ਹਰ ਵਿਅਕਤੀ ਨੂੰ ਕੁਝ ਨਾ ਕੁਝ ਦਾਨ ਕਰਦੇ ਰਹਿਣਾ ਚਾਹੀਦਾ ਹੈ, ਪਰ ਇਨ੍ਹਾਂ ਦਾਨਾਂ ਵਿੱਚੋਂ ਖੂਨਦਾਨ ਨੂੰ ਸਭ ਤੋਂ ਵੱਡਾ ਦਾਨ ਕਿਹਾ ਜਾਂਦਾ ਹੈ। ਇਸ ਲਈ ਖੂਨ ਦੀ ਕੋਈ ਕੀਮਤ ਤੈਅ ਨਹੀਂ ਕੀਤੀ ਜਾ ਸਕਦੀ। ਜਦੋਂ ਕਿਸੇ ਵਿਅਕਤੀ ਨੂੰ ਦੁਰਘਟਨਾ, ਆਪ੍ਰੇਸ਼ਨ ਜਾਂ ਕਿਸੇ ਹੋਰ ਬਿਮਾਰੀ ਦੇ ਸਮੇਂ ਖੂਨ ਦੀ ਲੋੜ ਹੁੰਦੀ ਹੈ, ਤਾਂ ਸਿਰਫ ਦਾਨ ਕੀਤਾ ਗਿਆ ਖੂਨ ਹੀ ਉਸ ਵਿਅਕਤੀ ਲਈ ਕੰਮ ਆਉਂਦਾ ਹੈ,ਜੋ ਉਸਦੀ ਜਾਨ ਬਚਾਉਂਦਾ ਹੈ। ਇਹ ਵਿਚਾਰ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ (ਮੰਮੂ ਚਾਹਲ) ਨੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਵੱਲੋਂ ਆਯੋਜਿਤ ਤੀਜੇ ਵਿਸ਼ਾਲ ਖੂਨਦਾਨ ਕੈਂਪ ਵਿੱਚ ਹਿੱਸਾ ਲੈਂਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੇ ਮਲਵਿੰਦਰ ਸਿੰਘ ਚਾਹਲ (ਮੰਮੂ ਚਾਹਲ) ਨੂੰ ਉਨ੍ਹਾਂ ਨੂੰ ਮਾਤਾ ਰਾਣੀ ਦੀ ਚੁਨਰੀ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਮੂ ਚਾਹਲ ਨੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਵੱਲੋਂ ਆਯੋਜਿਤ ਖੂਨਦਾਨ ਕੈਂਪ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਖੂਨਦਾਨ ਸਿਰਫ਼ ਇੱਕ ਪ੍ਰਕਿਰਿਆ ਨਹੀਂ ਹੈ, ਸਗੋਂ ਸੇਵਾ ਦੀ ਭਾਵਨਾ ਨੂੰ ਜਗਾਉਣ ਤੇ ਵਿਸ਼ਵ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸਭ ਤੋਂ ਪਵਿੱਤਰ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਵਿਅਕਤੀ ਨੂੰ ਆਤਮ ਸੰਤੁਸ਼ਟੀ ਦਿੰਦਾ ਹੈ। ਇਸ ਮੁਹਿੰਮ ਵਿੱਚ ਨਵੀਂ ਪੀੜ੍ਹੀ ਦੀ ਸ਼ਮੂਲੀਅਤ ਇੱਕ ਸ਼ੁਭ ਸੰਕੇਤ ਹੈ। ਨੌਜਵਾਨਾਂ ਨੂੰ ਦੇਸ਼ ਦਾ ਭਵਿੱਖ ਦੱਸਦਿਆਂ ਉਨ੍ਹਾਂ ਅਪੀਲ ਕੀਤੀ ਕਿ ਖੂਨਦਾਨ ਕਰਨ ਦੇ ਨਾਲ-ਨਾਲ ਯੁਵਾ ਸ਼ਕਤੀ ਨੂੰ ਵੀ ਨਸ਼ਾ ਛੁਡਾਉਣ ਦੇ ਪ੍ਰਣ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ। ਸਮਾਜ ਨੂੰ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਲੋਕ ਇਸ ਮਹਾਨ ਦਾਨ ਪ੍ਰਤੀ ਸਵੈ-ਇੱਛਾ ਨਾਲ ਅੱਗੇ ਆਉਣ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਨ ਸੇਵਾ ਹੈ, ਜੋ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਨਵਾਂ ਜੀਵਨ ਦਿੰਦੀ ਹੈ। ਉਨ੍ਹਾਂ ਸਾਰਿਆਂ ਨੂੰ ਨਿਯਮਤ ਤੌਰ ’ਤੇ ਖੂਨਦਾਨ ਕਰਨ ਲਈ ਉਤਸ਼ਾਹਿਤ ਕੀਤਾ ਤੇ ਦੱਸਿਆ ਕਿ ਇੱਕ ਸਿਹਤਮੰਦ ਵਿਅਕਤੀ ਸਾਲ ਵਿੱਚ ਕਈ ਵਾਰ ਸੁਰੱਖਿਅਤ ਢੰਗ ਨਾਲ ਖੂਨਦਾਨ ਕਰ ਸਕਦਾ ਹੈ। ਖੂਨਦਾਨ ਨੂੰ ਇੱਕ ਮਹਾਨ ਦਾਨ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਲੋੜਵੰਦਾਂ ਦੀ ਜਾਨ ਬਚਾਉਣ ਦਾ ਸਾਧਨ ਹੈ, ਸਗੋਂ ਸਮਾਜ ਵਿੱਚ ਸੇਵਾ ਤੇ ਮਨੁੱਖਤਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਜਿਹੇ ਸਮਾਜਿਕ ਕਾਰਜਾਂ ਵਿੱਚ ਸਰਗਰਮ ਭਾਗੀਦਾਰੀ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਅੱਗੇ ਆਉਣ ਤੇ ਸਿਹਤ ਜਾਗਰੂਕਤਾ ਮੁਹਿੰਮਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।