ਨਰਿੰਦਰ ਚੀਮਾ ਨੂੰ ਸਦਮਾ, ਸਾਲੇ ਦਾ ਦੇਹਾਂਤ ਨਰਿੰਦਰ ਚੀਮਾ ਨੂੰ ਸਦਮਾ, ਸਾਲਾ ਗੁਰਿੰਦਰਪਾਲ ਕਾਹਲੋਂ ਦਾ ਦੇਹਾਂਤ
Publish Date: Mon, 16 Nov 2026 09:13 PM (IST)
Updated Date: Mon, 16 Nov 2026 09:15 PM (IST)
--ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤੇ ਰੀਡਰ ਟੂ ਡਿਪਟੀ ਕਮਿਸ਼ਨਰ ਕਪੂਰਥਲਾ ਨਰਿੰਦਰ ਸਿੰਘ ਚੀਮਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਾਲੇ ਗੁਰਿੰਦਰਪਾਲ ਸਿੰਘ ਕਾਹਲੋਂ ਦਾ ਬੀਤੀ ਰਾਤ ਇਕ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ। ਮ੍ਰਿਤਕ ਗੁਰਿੰਦਰਪਾਲ ਸਿੰਘ ਕਾਹਲੋਂ ਦੇ ਮਾਮੇ ਦੇ ਲੜਕੇ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਗੁਰਿੰਦਰਪਾਲ ਕਾਦੂਪੁਰ ਵਿਚ ਸਥਿੱਤ ਇਕ ਰੈਸਟੋਰੈਂਟ ਦਾ ਮਾਲਕ ਸੀ ਤੇ ਆਪਣਾ ਰੈਸਟੋਰੈਂਟ ਬੰਦ ਕਰਨ ਉਪਰੰਤ ਉਹ ਆਪਣੇ ਘਰ ਤਲਵੰਡੀ ਮਹਿਮਾ ਜਾ ਰਿਹਾ ਸੀ। ਜਦੋਂ ਉਹ ਜਲੰਧਰ ਕਪੂਰਥਲਾ ਬਾਈਪਾਸ ’ਤੇ ਜੂਡੀਓ ਸ਼ੋਅ ਰੂਮ ਨੇੜੇ ਪੁੱਜਾ ਤਾਂ ਦੂਜੇ ਪਾਸੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਐਕਟਿਵਾ ’ਤੇ ਬੈਠਾ ਉਸਦਾ ਨਾਲ ਵਾਲਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਗੁਰਿੰਦਰਪਾਲ ਸਿੰਘ ਕਾਹਲੋਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਮਹਿਮਾ ਵਿਖੇ ਕੀਤਾ ਗਿਆ। ਇਸ ਸਮੇਂ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ, ਏਡੀਸੀ ਕਪੂਰਥਲਾ ਸ਼ਿਖਾ ਭਗਤ, ਐੱਸਡੀਐੱਮ ਕਪੂਰਥਲਾ ਜਸਜੀਤ ਸਿੰਘ, ਤਹਿਸੀਲਦਾਰ ਸਤਿਬੀਰ ਸਿੰਘ ਚੰਦੀ, ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ, ਆਮ ਆਦਮੀ ਪਾਰਟੀ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸੁਖਵੰਤ ਸਿੰਘ ਪੱਡਾ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਮੇਅਰ ਨਰਿੰਦਰ ਸਿੰਘ ਮੰਨਸੂ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਭਾਜਪਾ ਦੇ ਸੀਨੀਅਰ ਆਗੂ ਉਮੇਸ਼ ਸ਼ਾਰਦਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਹਲਕਾ ਇੰਚਾਰਜ ਐੱਚਐੱਸ ਵਾਲੀਆ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਹਰਜੀਤ ਸਿੰਘ ਵਾਲੀਆ, ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕਾਦੂਪੁਰ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ, ਸੁਖਜੀਤ ਸਿੰਘ ਧਾਲੀਵਾਲ, ਕਰਨ ਮਹਾਜਨ, ਸਮੀਰ ਸ਼ਰਮਾ, ਸੁਪਰਡੈਂਟ ਰਾਮ ਅਵਤਾਰ ਸਿਵਲ ਸਰਜਨ ਦਫ਼ਤਰ ਕਪੂਰਥਲਾ, ਦਵਿੰਦਰਪਾਲ ਸਿੰਘ ਅਹੂਜਾ ਪੀਏ ਟੂ ਡੀਸੀ ਕਪੂਰਥਲਾ, ਐੱਸਡੀਐੱਮ ਦਫ਼ਤਰ ਸੁਲਤਾਨਪੁਰ ਲੋਧੀ ਤੋਂ ਕੁਲਜੀਤ ਸਿੰਘ, ਸੁਖਜਿੰਦਰਪਾਲ ਗੋਲਡੀ ਐੱਸਡੀਏ, ਜਗਦੀਪ ਕੁਮਾਰ ਡੀਆਰਏਆਰ, ਜਗਤਾਰ ਸਿੰਘ ਅਮਲਾ ਸਹਾਇਕ, ਸਟੇਟ ਐਵਾਰਡੀ ਰੌਸ਼ਨ ਖੈੜਾ, ਗੁਰਮੀਤ ਸਿੰਘ ਬਾਜਵਾ ਏਐੱਸਆਈ ਭੁਲੱਥ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਵੱਖ-ਵੱਖ ਪਾਰਟੀਆਂ ਦੇ ਆਗੂਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪ੍ਰੈੱਸ ਕਲੱਬ ਕਪੂਰਥਲਾ ਦੇ ਪ੍ਰਧਾਨ ਸੰਦੀਪ ਓਬਰਾਏ, ਪੱਤਰਕਾਰ ਅਮਰਜੀਤ ਸਿੰਘ ਸਡਾਨਾ, ਪੱਤਰਕਾਰ ਨਵੀਨ ਓਬਰਾਏ, ਪੱਤਰਕਾਰ ਅਮਰੀਕ ਸਿੰਘ ਮੱਲ੍ਹੀ, ਪੱਤਰਕਾਰ ਵਿਪਨ ਮਹਾਜਨ ਆਦਿ ਪੱਤਰਕਾਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਿਰਜਨਾ ਕੇਂਦਰ ਵੱਲੋਂ ਕੰਵਰ ਇਕਬਾਲ ਸਿੰਘ, ਪ੍ਰੋ. ਕੁਲਵੰਤ ਔਜਲਾ, ਡਾ. ਆਸਾ ਸਿੰਘ ਘੁੰਮਣ, ਡਾ. ਸਰਦੂਲ ਔਜਲਾ, ਚੰਨ ਮੋਮੀ ਆਦਿ ਵੱਲੋਂ ਵੀ ਦੁੱਖ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਕਪੂਰਥਲਾ ਵੱਲੋਂ ਐਡਵੋਕੇਟ ਹਰਵਿੰਦਰ ਸਿੰਘ ਚੀਮਾ, ਅਨੁਰਾਗ ਵਰਮਾ, ਮਨਦੀਪ ਸਿੰਘ ਤੇ ਹੋਰ ਵਕੀਲ ਸਾਹਿਬਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।