- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੌਬੀ ਚਮ ਨੇ ਬੰਗਾ ਰੋਡ ਫਗਵਾੜਾ ਵਿਖੇ ਲਗਾਇਆ ਵਪਾਰੀਆਂ ਦੀਆਂ ਸ਼ਿਕਾਇਤਾਂ ਦੂਰ ਕਰਨ ਸਬੰਧੀ ਤੀਸਰਾ ਕੈਂਪ

ਐੱਮਪੀ ਡਾ. ਰਾਜਕੁਮਾਰ ਚੱਬੇਵਾਲ, ਸੂਹਲਕਾ ਇੰਚਾਰਜ ਹਰਨੂਰ ਸਿੰਘ ਮਾਨ ਤੇ ਟਰੇਡ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਕੰਵਰ ਇਕਬਾਲ ਸਿੰਘ ਨੇ ਲਗਵਾਈ ਵਿਸ਼ੇਸ਼ ਹਾਜ਼ਰੀ
ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਆਮ ਆਦਮੀ ਪਾਰਟੀ ਟਰੇਡਰਜ਼ ਵਿੰਗ ਫਗਵਾੜਾ ਦੇ ਚੇਅਰਮੈਨ ਬੌਬੀ ਚਮ ਵੱਲੋਂ ਸ਼ਹਿਰ ਦੇ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦੇ ਢੁਕਵੇਂ ਹੱਲ ਲਈ ਤੀਸਰਾ ਕੈਂਪ ਬੰਗਾ ਰੋਡ ਸਥਿਤ ਕਾਰ ਪਾਰਕਿੰਗ ਵਿਖੇ ਲਗਾਇਆ ਗਿਆ, ਜਿਸ ਵਿਚ ‘ਆਪ’ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ, ਸੂਬਾ ਸਪੋਕਸਪਰਸਨ ਤੇ ਫਗਵਾੜਾ ਦੇ ਹਲਕਾ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ, ਟਰੇਡ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਕੰਵਰ ਇਕਬਾਲ ਸਿੰਘ, ਦੋਆਬਾ ਜ਼ੋਨ ਦੇ ਯੂਥ ਇੰਚਾਰਜ ਰੌਬੀ ਕੰਗ, ਮੇਅਰ ਰਾਮਪਾਲ ਉੱਪਲ ਤੇ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਇਸ ਦੌਰਾਨ ਵੱਡੀ ਗਿਣਤੀ ਵਿਚ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਅੱਗੇ ਰੱਖੀਆਂ, ਜਿਸ ’ਤੇ ਡੀਐੱਸਪੀ ਭਾਰਤ ਭੂਸ਼ਣ, ਤਹਿਸੀਲਦਾਰ ਜਸਵਿੰਦਰ ਸਿੰਘ, ਜੀਐੱਸਟੀ ਇੰਸਪੈਕਟਰ ਸ਼ਿਵਾਨੀ ਗਿੱਲ, ਐਕਸਈਐੱਨ ਹਰਦੀਪ ਕੁਮਾਰ ਪੀਐੱਸਪੀਸੀਐੱਲ, ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਸ਼ਿਵਜੀਤ ਸਿੰਘ, ਪਟਵਾਰੀ ਪਰਮਜੀਤ ਸਿੰਘ, ਕਿਰਤ ਵਿਭਾਗ ਤੋਂ ਲੇਬਰ ਇੰਸਪੈਕਟਰ ਹਰਵਿੰਦਰ ਸਿੰਘ ਸਮੇਤ ਪੁਲਿਸ ਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਦੁਆਰਾ ਸਮੱਸਿਆਵਾਂ ਦਾ ਨਿਪਟਾਰਾ ਜਲਦੀ ਕਰਨ ਦਾ ਭਰੋਸਾ ਦਿੱਤਾ ਗਿਆ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਨੇ ਬੌਬੀ ਚਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦ ਵਪਾਰੀਆਂ ਤੇ ਕਾਰੋਬਾਰੀਆਂ ਲਈ ਬਹੁਤ ਲਾਹੇਵੰਦ ਹਨ, ਜਿਸ ਲਈ ਚੇਅਰਮੈਨ ਬੌਬੀ ਚਮ ਤੇ ਉਨ੍ਹਾਂ ਦੀ ਟੀਮ ਵਧਾਈ ਦੀ ਪਾਤਰ ਹੈ। ਹਲਕਾ ਇੰਚਾਰਜ ਹਰਜੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਸਮੁੱਚੀ ਕੈਬਨਿਟ ਦੇ ਨਾਲ-ਨਾਲ ਆਪ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਜਨਤਾ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹਨ। ਹਰੇਕ ਸਮੱਸਿਆ ਦਾ ਢੁਕਵਾਂ ਹਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਅਜਿਹਾ ਪਹਿਲੀ ਵਾਰ ਹੈ ਕਿ ਲੋਕਾਂ ਦੇ ਦਰਵਾਜ਼ੇ ’ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਟਰੇਡ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਕੰਵਰ ਇਕਬਾਲ ਸਿੰਘ ਤੇ ਦੋਆਬਾ ਜ਼ੋਨ ਦੇ ਯੂਥ ਇੰਚਾਰਜ ਰੌਬੀ ਕੰਗ ਨੇ ਵੀ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਦੋਂ ਸਰਕਾਰੀ ਅਧਿਕਾਰੀ ਨਿੱਜੀ ਤੌਰ ’ਤੇ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਜਨਤਾ ਦੇ ਵਿਚਕਾਰ ਪਹੁੰਚ ਰਹੇ ਹਨ। ਮਾਰਕੀਟ ਕਮੇਟੀ ਚੇਅਰਮੈਨ ਤਵਿੰਦਰ ਰਾਮ ਨੇ ਬੌਬੀ ਚਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯਤਨ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਆਪਣੀ ਜ਼ਿਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਅਖੀਰ ਵਿਚ ਬੌਬੀ ਚਮ ਨੇ ਸੀਨੀਅਰ ਪਾਰਟੀ ਅਹੁਦੇਦਾਰਾਂ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਉਨ੍ਹਾਂ ਦੀ ਮੌਜੂਦਗੀ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੇ ਯਤਨ ਲਗਾਤਾਰ ਜਾਰੀ ਰਹਿਣਗੇ ਤਾਂ ਕਿ ਵਪਾਰੀ ਭਾਈਚਾਰੇ ਦੀਆਂ ਵੱਧ ਤੋਂ ਵੱਧ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਕਲਾਥ ਮਰਚੈਂਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਲਥਮ, ਚੇਅਰਮੈਨ ਸੁਰਿੰਦਰ ਸਿੰਘ ਨਾਰੰਗ, ਸਿਨੇਮਾ ਰੋਡ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਲਾਲ, ਰਾਜਾ ਫਰੰਟੀਅਰ ਕਲਾਥ ਹਾਊਸ, ਪ੍ਰਦੀਪ ਲਾਂਬਾ, ਉਦੈ ਗਾਂਧੀ, ਮੁਨੀਸ਼ ਬੱਤਰਾ, ਰਾਜੀਵ ਬੱਤਰਾ, ਮੋਹਿਤ ਸ਼ਰਮਾ, ਤਜਿੰਦਰ ਸਿੰਘ, ਗੌਰਵ ਸਹਿਦੇਵ, ਸੋਨੂੰ ਕੁੱਕੀ, ਸੋਨਾ ਬੇਦੀ, ਅਭਿਸ਼ੇਕ ਬੱਤਰਾ, ਸਰਪੰਚ ਰਿੰਪਲ ਕੁਮਾਰ ਵਜੀਦੋਵਾਲ ਸਮੇਤ ਟਰੇਡ ਵਿੰਗ ਦੇ ਮੈਂਬਰ ਮਦਨ ਲਾਲ, ਜਗਮੋਹਨ, ਰਵਿੰਦਰ ਸਿੰਘ, ਸਤੀਸ਼ ਬੰਟੀ ਤੇ ਹੋਰ ਪਤਵੰਤੇ ਹਾਜ਼ਰ ਸਨ।