ਬ੍ਰਿਟਿਸ਼ ਵਿਕਟੋਰੀਆ ਸਕੂਲ ਕਿੰਡਰਗਾਰਟਨ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਮਯਾਬੀ
ਬ੍ਰਿਟਿਸ਼ ਵਿਕਟੋਰੀਆ ਸਕੂਲ ਕਿੰਡਰਗਾਰਟਨ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਮਯਾਬੀ
Publish Date: Sun, 08 Mar 2026 08:43 PM (IST)
Updated Date: Sun, 08 Mar 2026 08:45 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬ੍ਰਿਟਿਸ਼ ਵਿਕਟੋਰੀਆ ਸਕੂਲ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਸਿਲਵਰਜ਼ੋਨ ਲਿਟਲ ਸਟਾਰ ਇੰਗਲਿਸ਼ ਓਲੰਪਿਆਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਐੱਲਕੇਜੀ ਤੇ ਯੂਕੇਜੀ ਕਲਾਸਾਂ ਦੇ ਕੁੱਲ 118 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਵਿਚੋਂ 105 ਵਿਦਿਆਰਥੀਆਂ ਨੇ ਗੋਲਡ ਮੈਡਲ, 6 ਨੇ ਸਿਲਵਰ ਮੈਡਲ ਤੇ 6 ਵਿਦਿਆਰਥੀਆਂ ਨੇ ਬਰੋਂਜ਼ ਮੈਡਲ ਹਾਸਲ ਕੀਤੇ। ਇਸ ਮੌਕੇ ‘ਤੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਤੇ ਪ੍ਰਿੰਸੀਪਲ ਮਿਸਿਜ਼ ਸੁਨੀਤਾ ਸਭਰਵਾਲ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੰਨ੍ਹੇ ਬੱਚਿਆਂ ਦੀ ਮਿਹਨਤ ਤੇ ਅਧਿਆਪਕਾਂ ਦੀ ਰਹਿਨੁਮਾਈ ਦੀ ਪ੍ਰਸ਼ੰਸਾ ਕੀਤੀ ਤੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਪ੍ਰੇਰਿਤ ਕਰਨ ਵਿਚ ਲਗਾਤਾਰ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਮੁੱਚੇ (ਹੋਲਿਸਟਿਕ) ਵਿਕਾਸ ‘ਤੇ ਧਿਆਨ ਦਿੰਦਾ ਹੈ ਤੇ ਉਨ੍ਹਾਂ ਨੂੰ ਪਾਠਕ੍ਰਮ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਵੀ ਭਾਗ ਲੈਣ ਲਈ ਉਤਸ਼ਾਹਿਤ ਕਰਦਾ ਹੈ।