ਖੇਡਾਂ ’ਚ ਬ੍ਰਿਟਿਸ਼ ਵਿਕਟੋਰੀਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਬ੍ਰਿਟਿਸ਼ ਵਿਕਟੋਰੀਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Thu, 27 Aug 2026 08:51 PM (IST)
Updated Date: Thu, 27 Aug 2026 08:55 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਬੈਡਮਿੰਟਨ, ਬਾਸਕਟਬਾਲ ਤੇ ਰੱਸਾਕਸ਼ੀ ਸਮੇਤ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ, ਅਨੁਸ਼ਾਸਨ, ਮਿਹਨਤ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੈਡਮਿੰਟਨ ਅੰਡਰ-14 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਰੱਸਾਕਸ਼ੀ ਵਿੱਚ ਅੰਡਰ-19 ਲੜਕਿਆਂ, ਅੰਡਰ-17 ਲੜਕੀਆਂ ਅਤੇ ਅੰਡਰ-19 ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਾਸਕਟਬਾਲ ਅੰਡਰ-19 ਲੜਕਿਆਂ ਦੀ ਟੀਮ ਨੇ ਵੀ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ। ਰੱਸਾਕਸ਼ੀ ਅੰਡਰ-17 ਲੜਕਿਆਂ ਤੇ ਅੰਡਰ-14 ਲੜਕੀਆਂ ਦੀਆਂ ਟੀਮਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਬਾਸਕਟਬਾਲ ਲੜਕੀਆਂ ਦੀ ਟੀਮ ਨੇ ਵੀ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਤੇ ਖੇਡ ਭਾਵਨਾ ਪੂਰੇ ਸਕੂਲ ਪਰਿਵਾਰ ਲਈ ਮਾਣ ਦਾ ਵਿਸ਼ਾ ਹੈ। ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਨੇ ਖਿਡਾਰੀਆਂ ਦੀ ਇਸ ਉਪਲਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਨੇਤ੍ਰਿਤਵ ਦੀ ਭਾਵਨਾ, ਟੀਮ ਵਰਕ ਤੇ ਦ੍ਰਿੜ੍ਹ ਇਰਾਦਾ ਵਿਕਸਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੀ ਪ੍ਰਿੰਸੀਪਲ ਸੁਨੀਤਾ ਸਭਰਵਾਲ ਨੇ ਵੀ ਸਾਰੇ ਖਿਡਾਰੀਆਂ ਤੇ ਕੋਚਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਇਸ ਮੌਕੇ ਡੀਪੀ ਸੋਢੀ ਰਾਮ, ਓਂਕਾਰ ਸਿੰਘ, ਗੁਰਵਿੰਦਰ ਕੌਰ ਬੱਲ ਤੇ ਸ਼੍ਰੀ ਕੁਮਾਰੀ ਅਨੂ ਦੇ ਮਾਰਗਦਰਸ਼ਨ ਤੇ ਮਹੱਤਵਪੂਰਨ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ।