ਬ੍ਰਿਟਿਸ਼ ਵਿਕਟੋਰੀਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਬ੍ਰਿਟਿਸ਼ ਵਿਕਟੋਰੀਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Tue, 29 Sep 2026 07:26 PM (IST)
Updated Date: Tue, 29 Sep 2026 07:27 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਖੇਡਾਂ ਵਤਨ ਪੰਜਾਬ ਦੀਆਂ 2026 ਦੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿੱਚ ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਨੇ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿੱਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਆਪਣੇ ਨਾਮ ਕੀਤੇ। ਅੰਡਰ-19 ਸ਼ਾਟ ਪੁੱਟ ਮੁਕਾਬਲੇ ਵਿੱਚ ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਹੋਣਹਾਰ ਖਿਡਾਰੀ ਅਰਸ਼ਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਮੁਕਾਬਲੇ ਵਿੱਚ ਸ਼ੁਭਦੀਪ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਅੰਡਰ-19 ’ਚ 100 ਮੀਟਰ ਦੌੜ ਵਿੱਚ ਲਿਵਰਾਜ ਸਿੰਘ ਨੇ ਆਪਣੀ ਤੇਜ਼ ਰਫ਼ਤਾਰ, ਚੁਸਤੀ ਤੇ ਸ਼ਾਨਦਾਰ ਪ੍ਰਦਰਸ਼ਨ ਦਾ ਸਬੂਤ ਦਿੰਦਿਆਂ ਕਾਂਸੀ ਦਾ ਤਮਗਾ ਹਾਸਲ ਕੀਤਾ। ਸਕੂਲ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਚੇਅਰਮੈਨ ਸ਼ਿੰਦਰਪਾਲ ਸਿੰਘ, ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਤੇ ਪ੍ਰਿੰਸੀਪਲ ਸੁਨੀਤਾ ਸਭਰਵਾਲ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਖਿਡਾਰੀਆਂ ਦੀ ਇਸ ਸਫਲਤਾ ਵਿੱਚ ਡੀਪੀ ਅਧਿਆਪਕ ਸੋਧੀ ਰਾਮ, ਗੁਰਵਿੰਦਰ ਕੌਰ, ਅਨੂ ਕੁਮਾਰੀ ਤੇ ਓਂਕਾਰ ਸਿੰਘ ਦਾ ਮਹੱਤਵਪੂਰਨ ਮਾਰਗਦਰਸ਼ਨ ਤੇ ਸਹਿਯੋਗ ਰਿਹਾ।