ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਨਵੀਆਂ ਸੰਭਾਵਨਾਵਾਂ ਪੈਦਾ ਕਰਨ ਵਾਲਾ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜ਼ਟ ਨਵੀਆਂ ਸੰਭਾਵਨਾਵਾਂ ਪੈਦਾ ਕਰਨ ਵਾਲਾ : ਆਪ ਆਗੂ
Publish Date: Wed, 11 Mar 2026 09:48 PM (IST)
Updated Date: Wed, 11 Mar 2026 09:51 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੇਸ਼ ਕੀਤਾ ਆਪਣਾ ਪੰਜਵਾਂ ਬਜਟ ਇਤਿਹਾਸਕ ਹੋ ਨਿੱਬੜਿਆ, ਜਿਸ ਵਿਚ ਆਮ ਆਦਮੀ ਪਾਰਟੀ ਵੱਲੋਂ ਸੂਬਾ ਨਿਵਾਸੀਆਂ ਨਾਲ ਕੀਤੇ ਸਮੁੱਚੀਆਂ ਚੋਣ ਗਰੰਟੀਆਂ ਨੂੰ ਪੂਰਾ ਕੀਤਾ ਹੈ। ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਸਾਬਕਾ ਸਰਪੰਚ ਜਸਵਿੰਦਰ ਕੌਰ ਟਿੱਬਾ, ਬਲਾਕ ਕੋਆਰਡੀਨੇਟਰ ਗੁਰਵਿੰਦਰ ਕੌਰ, ਸਰਪੰਚ ਸੁਖਵਿੰਦਰ ਸਿੰਘ ਸੌਂਦ ਤੇ ਸਰਪੰਚ ਬਿਕਰਮ ਸਿੰਘ ਉੱਚਾ ਨੇ ਕਿਹਾ ਕਿ ਇਹ ਬਜਟ ਪੰਜਾਬ ਵਾਸੀਆਂ ਲਈ ਨਵੀਆਂ ਸੰਭਾਵਨਾਵਾਂ ਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਲ਼ਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਔਰਤਾਂ ਲਈ ਇਹ ਇਤਿਹਾਸਕ ਦਿਨ ਹੈ, ਜਿਸ ਵਿਚ ਉਨ੍ਹਾਂ ਨੂੰ ਸਨਮਾਨ ਦੇਣ ਲਈ 9,300 ਕਰੋੜ ਰੁਪਏ ਰੱਖੇ ਗਏ ਹਨ। ਔਰਤਾਂ ਨੂੰ 1,000 ਰੁਪਏ ਸਨਮਾਨ ਭੱਤਾ ਹਰ ਮਹੀਨੇ ਮਿਲੇਗਾ। ਉਨ੍ਹਾਂ ਕਿਹਾ ਕਿ ਬਜਟ ਵਿਚ ਪਹਿਲੀ ਵਾਰ ਖੇਤੀਬਾੜੀ ਸੈਕਟਰ ਲਈ 15,377 ਕਰੋੜ, ਸਿਹਤ ਲਈ 6,879 ਕਰੋੜ, ਬਿਜਲੀ ਸਬਸਿਡੀ ਲਈ 7,715 ਕਰੋੜ ਰੱਖੇ ਗਏ, ਜੋਕਿ ਹੁਣ ਤੱਕ ਪੇਸ਼ ਕੀਤੇ ਗਏ ਬਜਟਾਂ ਵਿਚੋਂ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਪੰਜਾਬ ਸਿੱਖਿਆ ਵਿਚ ਵੀ ਮੋਹਰੀ ਸੂਬਾ ਬਣ ਗਿਆ, ਇਸ ਨੇ ਕੇਰਲ ਦੇ ਮਾਡਲ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਇਤਿਹਾਸਕ ਬਜਟ ਨੇ ਵਿਰੋਧੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ, ਉਨ੍ਹਾਂ ਕੋਲ ਹੁਣ ਬੋਲਣ ਲਈ ਕੁਝ ਨਹੀਂ ਰਿਹਾ। ਇਸ ਮੌਕੇ ਕੋਆਰਡੀਨੇਟਰ ਸੁਖਦੇਵ ਸਿੰਘ ਟਿੱਬਾ, ਨੰਬਰਦਾਰ ਜਤਿੰਦਰ ਸਿੰਘ, ਚਰਨਜੀਤ ਸਿੰਘ ਮੋਮੀ ਆਦਿ ਨੇ ਵੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਭਾਵਸ਼ਾਲੀ ਦੱਸਿਆ ਹੈ।