ਕਰਮਚਾਰੀ ਯੂਨੀਅਨ ਨੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਕਾਪੀਆਂ
ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਗਈਆਂ ਕਾਪੀਆਂ।
Publish Date: Tue, 18 Nov 2025 06:53 PM (IST)
Updated Date: Tue, 18 Nov 2025 06:55 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐੱਫ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਅੱਜ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਅਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਆਗੂਆਂ ਦੀ ਅਗਵਾਈ ਹੇਠ ਫੂਕੀਆਂ ਗਈਆਂ। ਇਸ ਮੌਕੇ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐੱਸਓਪੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਤਮਜਰੀਫੀ ਇਹ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐੱਸਓਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐੱਨਪੀਐੱਸ ਦੇ ਖਾਤੇ ਬੰਦ ਕਰਕੇ ਜੀਪੀਐੱਫ ਦੇ ਖਾਤੇ ਤੁਰੰਤ ਖੋਲੇ। ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਕਿਹਾ ਕਿ 25 ਨਵੰਬਰ ਨੂੰ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਕ ਮਹਾਂਰੈਲੀ ਦੀ ਜੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਤੋਂ ਐੱਨਪੀਐੱਸ ਕਰਮਚਾਰੀ ਭਰਵੀਂ ਸ਼ਮੂਲੀਅਤ ਕਰਨਗੇ। ਇਸ ਮੌਕੇ ਜਸਬੀਰ ਸੈਣੀ, ਸਤਵੰਤ ਟੂਰਾ, ਕੁਲਦੀਪ ਕੌੜਾ, ਜਸਬੀਰ ਭੰਗੂ, ਪਰਮਿੰਦਰ ਪਾਲ ਸਿੰਘ, ਮੋਹਣ ਸਿੰਘ ਭੱਟੀ, ਸੀਤਲ ਰਾਮ, ਨਿਰਮੋਲਕ ਸਿੰਘ ਹੀਰਾ, ਹਰਭਜਨ ਲਾਲ ਕੌਲ, ਵਰਿੰਦਰ, ਸੁਖਦੇਵ ਸਿੰਘ, ਜਸਵਿੰਦਰ ਸਿੰਘ, ਹੰਸ ਰਾਜ ਬੰਗੜ, ਵਰਿੰਦਰ, ਗੌਰਵ ਰਾਠੋਰ, ਲਖਵੀਰ ਚੰਦ, ਤੀਰਥ ਸਿੰਘ, ਰਾਮਪਾਲ, ਲਖਵੀਰ ਚੰਦ, ਰਵਿੰਦਰ ਕੁਮਾਰ ਆਦਿ ਹਾਜ਼ਰ ਸਨ। ਕੈਪਸ਼ਨ-18ਪੀਐਚਜੀ1