ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਾਰਡ ਨੰਬਰ 37 ਸੰਤਪੁਰਾ ਤੋਂ ਬੱਸ ਰਵਾਨਾ
Publish Date: Mon, 31 Aug 2026 07:24 PM (IST)
Updated Date: Mon, 31 Aug 2026 07:25 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ 37 ਸੰਤਪੁਰਾ ਦੇ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਦੇ ਪਵਿੱਤਰ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਅੱਜ ਰਵਾਨਾ ਹੋਈ। ਇਸ ਮੌਕੇ ਵਾਰਡ ਦੇ ਕੌਂਸਲਰ ਪਰਮਜੀਤ ਕੌਰ ਦੀ ਅਗਵਾਈ ਹੇਠ ਸ਼ਰਧਾਲੂਆਂ ਨੇ ਤੀਰਥ ਯਾਤਰਾ ਲਈ ਰਵਾਨਗੀ ਕੀਤੀ। ਬੱਸ ਨੂੰ ਬ੍ਰਾਹਮਣ ਸਮਾਜ ਵੈੱਲਫੇਅਰ ਬੋਰਡ ਦੇ ਚੇਅਰਮੈਨ ਸਮੀਰ ਸ਼ਰਮਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਤੀਰਥ ਯਾਤਰਾ ਤੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਨਾਲ ਮਨ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ। ਯਾਤਰਾ ਦੌਰਾਨ ਸ਼ਰਧਾਲੂ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਕੀਰਤਪੁਰ ਸਾਹਿਬ ਦੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਮਾਤਾ ਨੈਣਾ ਦੇਵੀ ਦੇ ਦਰਬਾਰ ਵਿੱਚ ਨਤਮਸਤਕ ਹੋਣਗੇ। ਇਸ ਮੌਕੇ ਸਮੀਰ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਜਿਹੇ ਉਪਰਾਲਿਆਂ ਨਾਲ ਹਰ ਵਰਗ ਦੇ ਲੋਕਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਨੇ ਵਾਹਿਗੁਰੂ ਜੀ ਦਾ ਜਾਪ ਕੀਤਾ ਅਤੇ ਯਾਤਰਾ ਦੀ ਸਫਲਤਾ ਲਈ ਅਰਦਾਸ ਕੀਤੀ। ਇਸ ਮੌਕੇ ਪ੍ਰਭੂ ਦਿਆਲ, ਬਲਕਾਰ ਸਿੰਘ, ਮੰਨਪ੍ਰੀਤ ਸਿੰਘ ਮੰਨਾ, ਕੁਲਦੀਪ ਕੌਰ, ਅਵਤਾਰ ਕੌਰ ਆਦਿ ਤੋਂ ਇਲਾਵਾ ਬੱਸ ਨੂੰ ਰਵਾਨਾ ਕਰਨ ਵਾਲਾ ਸਟਾਫ਼ ਹਾਜ਼ਰ ਸੀ।