ਆਪ ਨੇ ਡਾ. ਇਸ਼ਾਂਕ ’ਤੇ ਭਰੋਸਾ ਕਰ ਕੇ ਲੋਕਾਂ ਦੇ ਦਿਲ ਜਿੱਤੇ : ਗੁਰਸਿਮਰ ਸਿੰਘ ਆਪ ਨੇ ਦੂਜੀ ਵਾਰ ਡਾ.ਇਸ਼ਾਂਕ ਕੁਮਾਰ ਚੱਬੇਵਾਲ ਤੇ ਭਰੋਸਾ ਕਰ ਕੇ ਹਲਕਾ ਵਾਸੀਆਂ ਦੇ ਦਿਲ ਜਿੱਤੇ-ਗੁਰਸਿਮਰ ਸਿੰਘ
Publish Date: Mon, 02 Nov 2026 06:39 PM (IST)
Updated Date: Mon, 02 Nov 2026 06:41 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਮ ਆਦਮੀ ਪਾਰਟੀ ਦੀ ਹਾਈਕਮਾਂਡ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਮੌਜੂਦਾ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ’ਤੇ ਮੁੜ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਦੂਜੀ ਵਾਰ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਹਾਈਕਮਾਂਡ ਦੇ ਇਸ ਫੈਸਲੇ ਨਾਲ ਹਲਕਾ ਚੱਬੇਵਾਲ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਯੁਵਾ ਆਗੂ ਗੁਰਸਿਮਰ ਸਿੰਘ ਨੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨਾਲ ਮੁਲਾਕਾਤ ਕਰਕੇ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਡਾ. ਚੱਬੇਵਾਲ ਨੂੰ ਦੂਜੀ ਵਾਰ ਉਮੀਦਵਾਰ ਐਲਾਨਣਾ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਤੇ ਹਲਕੇ ਅੰਦਰ ਕੀਤੇ ਗਏ ਕੰਮਾਂ ’ਤੇ ਲਗਾਈ ਗਈ ਮੋਹਰ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਆਪਣੇ ਕਾਰਜਕਾਲ ਦੌਰਾਨ ਹਲਕਾ ਚੱਬੇਵਾਲ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਦੀ ਅਗਵਾਈ ਹੇਠ ਹਲਕੇ ਅੰਦਰ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਡਾ. ਇਸ਼ਾਂਕ ਨੇ ਹਮੇਸ਼ਾ ਆਮ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਹਨ ਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ ਹੈ। ਗੁਰਸਿਮਰ ਸਿੰਘ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਲਿਆ ਗਿਆ ਇਹ ਫੈਸਲਾ ਪੂਰੇ ਹਲਕੇ ਦੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਕਰਨ ਵਾਲਾ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਹਲਕਾ ਚੱਬੇਵਾਲ ਦੇ ਲੋਕ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦੀ ਅਗਵਾਈ ’ਤੇ ਮੋਹਰ ਲਗਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿਚ ਇਸ ਸਮੇਂ ਭਾਰੀ ਉਤਸ਼ਾਹ ਹੈ ਤੇ ਸਾਰੇ ਵਰਕਰ ਪੂਰੀ ਤਨਦੇਹੀ ਨਾਲ ਪਾਰਟੀ ਦੀ ਜਿੱਤ ਲਈ ਕੰਮ ਕਰਨਗੇ।