ਸਿਹਤ ਬੀਮਾ ਯੋਜਨਾ ਸਬੰਧੀ ਬੂਲਪੁਰ ’ਚ ਕੈਂਪ ਲਗਾਇਆ ਗਿਆ
ਸਿਹਤ ਬੀਮਾ ਯੋਜਨਾ ਸੰਬੰਧੀ ਬੂਲਪੁਰ ਵਿਖੇ ਕੈਂਪ ਲਗਾਇਆ ਗਿਆ
Publish Date: Sun, 22 Feb 2026 09:11 PM (IST)
Updated Date: Sun, 22 Feb 2026 09:12 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਚਲਾਈ ਗਈ 10 ਲੱਖ ਰੁਪਏ ਪ੍ਰਤੀ ਵਿਅਕਤੀ ਸਿਹਤ ਬੀਮਾ ਯੋਜਨਾ ਸੰਬੰਧੀ ਮੁਹੰਮਦ ਰਫੀ ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਇਕ ਸੁਵਿਧਾ ਕੈਂਪ ਬੂਲਪੁਰ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਪਿੰਡ ਬੂਲਪੁਰ ਦੇ ਨਿਵਾਸੀਆਂ ਦੇ ਸਿਹਤ ਬੀਮਾ ਯੋਜਨਾ ਸਬੰਧੀ ਕਾਰਡ ਬਣਾਉਣ ਲਈ ਪਰਚੀਆਂ ਜਾਰੀ ਕੀਤੀਆਂ ਗਈਆਂ ਤੇ ਸਬੰਧਤ ਲਾਭਪਾਤਰੀਆਂ ਨੂੰ ਸੌਪੀਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁਹੰਮਦ ਰਫੀ ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੈਂਬਰ ਪੰਚਾਇਤ ਬਲਵਿੰਦਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਸਿਹਤ ਯੋਜਨਾ ਗਾਰੰਟੀ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਇਹ ਰਾਜ ਸਰਕਾਰ ਦੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਵਿਚ ਹਰ ਪਰਿਵਾਰ ਨੂੰ 10 ਲੱਖ ਤੱਕ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਵਿਚ ਨਕਦੀ ਰਹਿਤ ਇਲਾਜ ਵਿਚ ਵੱਖ-ਵੱਖ ਬਿਮਾਰੀਆਂ, ਸਰਜਰੀ ਤੇ ਦਵਾਈਆਂ ਦੀ ਸਹੂਲਤ ਮਿਲੇਗੀ। ਇਸ ਮੌਕੇ ਡਾ. ਸਵਿਤੋਜ ਸਿੰਘ, ਜਗਜੀਤ ਸਿੰਘ, ਲਾਲ ਸਿੰਘ, ਨਿਰਵੈਰ ਸਿੰਘ ਆਦਿ ਹਾਜ਼ਰ ਸਨ।