ਮੱਸਿਆ ਦਿਹਾੜੇ ਨੂੰ ਸਮਰਪਿਤ ਕੈਂਪ ਲਗਾਇਆ
ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਲਗਾਇਆ ਕੈਂਪ
Publish Date: Sun, 18 Jan 2026 07:00 PM (IST)
Updated Date: Sun, 18 Jan 2026 07:01 PM (IST)
ਫਗਵਾੜਾ : ਸ੍ਰੀ ਗੁਰੂ ਅਮਰਦਾਸ ਸੇਵਾ ਸੁਸਾਇਟੀ ਚੈਰੀਟੇਬਲ ਡਿਸਪੈਂਸਰੀ ਵੱਲੋਂ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਕਮਰਾ ਨੰਬਰ ਅੱਠ ਵਿਖੇ ਜਨਰਲ ਬਿਮਾਰੀਆਂ ਦਾ ਮੁਫਤ ਚੈੱਕਅਪ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਏ ਇਸ ਕੈਂਪ ਵਿਚ ਡਾਕਟਰ ਰਮੇਸ਼ ਅਤੇ ਸਹਾਇਕ ਗੁਰਪ੍ਰੀਤ ਕੌਰ ਨੇ ਗੁਰੂ ਘਰ ਨਤਮਸਤਕ ਹੋਣ ਆਈਆਂ ਸੰਗਤਾਂ ਦਾ ਜਨਰਲ ਬਿਮਾਰੀਆਂ ਦਾ ਚੈੱਕਅਪ ਕੀਤਾ ਅਤੇ ਮੁਫਤ ਦਵਾਈਆਂ ਦਿੱਤੀਆਂ। ਜਾਣਕਾਰੀ ਦਿੰਦਿਆਂ ਪ੍ਰਧਾਨ ਇੰਸਪੈਕਟਰ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਇਹ ਕੈਂਪ ਹਰ ਮਹੀਨੇ ਲਗਾਇਆ ਜਾਂਦਾ ਹੈ ਤਾਂ ਜੋ ਗੁਰੂ ਘਰ ਨਤਮਸਤਕ ਹੋਣ ਆਈਆਂ ਸੰਗਤਾਂ ਨੂੰ ਮੁਫਤ ਦਵਾਈਆਂ ਅਤੇ ਜਾਂਚ ਦਾ ਲਾਭ ਵੀ ਮਿਲ ਸਕੇ। ਪ੍ਰਧਾਨ ਇੰਸਪੈਕਟਰ ਗੁਲਜ਼ਾਰ ਸਿੰਘ ਤੇ ਗੁਰਦੁਆਰਾ ਸੁਖਚੈਣਆਨਾ ਸਾਹਿਬ ਫਗਵਾੜਾ ਦੇ ਮੈਨੇਜਰ ਨਰਿੰਦਰ ਸਿੰਘ ਨੇ ਆਏ ਹੋਏ ਡਾਕਟਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਨਿਵਾਜਿਆ। ਇਸ ਮੌਕੇ ਸਕੱਤਰ ਕੁਲਦੀਪ ਸਿੰਘ, ਚੇਅਰਮੈਨ ਅਮਰੀਕ ਸਿੰਘ ਸੈਣੀ ਸਾਬਕਾ ਐੱਸਡੀਓ, ਗੁਰਦਿਆਲ ਸਿੰਘ, ਕੁਲਦੀਪ ਸਿੰਘ, ਤੀਰਥ ਸਿੰਘ ਆਦਿ ਹਾਜ਼ਰ ਸਨ।