ਸਿਹਤ ਬੀਮਾ ਯੋਜਨਾ ਦੇ ਕਾਰਡਾਂ ਲਈ ਪਿੰਡਾਂ ਤੇ ਸ਼ਹਿਰਾਂ ’ਚ ਲਾਏ ਜਾ ਰਹੇ ਕੈਂਪ : ਐੱਸਡੀਐੱਮ
ਸਿਹਤ ਬੀਮਾ ਯੋਜਨਾ ਦੇ ਕਾਰਡਾਂ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਹਨ ਕੈਂਪ : ਐਸ.ਡੀ.ਐਮ ਫਗਵਾੜਾ
Publish Date: Fri, 10 Apr 2026 07:52 PM (IST)
Updated Date: Fri, 10 Apr 2026 07:56 PM (IST)
ਫਗਵਾੜਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਚਲਾਈ ਗਈ ਸਕੀਮ ਦਾ ਲਾਭ ਲੋਕ ਤੱਕ ਪਹੁੰਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸ਼ਹਿਰ ਅਤੇ ਪਿੰਡ ਵਾਸੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ‘ਹੈਲਥ ਬੀਮਾ ਯੋਜਨਾ’ ਦੇ ਕਾਰਡਾਂ ਦੀ ਰਜਿਸਟ੍ਰੇਸ਼ਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪ ਲਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਣਦੀਪ ਸਿੰਘ ਹੀਰ, ਪੀਸੀਐੱਸ, ਉਪ ਮੰਡਲ ਮੈਜਿਸਟ੍ਰੇਟ, ਫਗਵਾੜਾ ਨੇ ਦੱਸਿਆ ਕਿ ਵੱਧ ਤੋਂ ਵੱਧ ਕਾਰਡ ਬਣਾਉਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੱਗ ਰਹੇ ਕੈਂਪਾਂ ਵਿੱਚ ਜਾ ਕੇ ਆਪਣੇ ਕਾਰਡ ਬਣਵਾ ਸਕਣ ਅਤੇ ਕੋਈ ਵੀ ਵਿਅਕਤੀ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ। ਇਨ੍ਹਾਂ ਕੈਂਪਾਂ ਤੋਂ ਇਲਾਵਾ ਲੋਕ ਆਪਣੇ ਨੇੜਲੇ ਸੀਐੱਸਸੀ ਸੈਂਟਰਾਂ ਵਿੱਚ ਜਾ ਕੇ ਵੀ ਆਪਣੇ ਕਾਰਡ ਬਣਵਾ ਸਕਦੇ ਹਨ। ਇਸ ਮੌਕੇ ਤਹਿਸੀਲਦਾਰ ਫਗਵਾੜਾ, ਸਹਾਇਕ ਕਮਿਸ਼ਨਰ ਨਗਰ ਨਿਗਮ ਫਗਵਾੜਾ, ਸੀਡੀਪੀਓ ਫਗਵਾੜਾ, ਏਆਰ ਕੋਆਪ੍ਰੇਟਿਵ ਫਗਵਾੜਾ, ਸਿਵਲ ਹਸਪਤਾਲ ਫਗਵਾੜਾ ਅਤੇ ਸਿਵਲ ਹਸਪਤਾਲ ਪਾਂਸ਼ਟ ਦੇ ਡਾ. ਸਾਹਿਬਾਨ ਆਦਿ ਹਾਜ਼ਰ ਸਨ। ਇਸ ਤੋਂ ਇਲਾਵਾ ਸੇਵਾ ਕੇਂਦਰ ਫਗਵਾੜਾ ਦੇ ਇੰਚਾਰਜ ਵੀ ਮੌਜੂਦ ਸਨ।