ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਈ ਕੱਢਿਆ ਕੈਂਡਲ ਮਾਰਚ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਈ ਚੰਡੀਗੜ੍ਹ ’ਚ ਕੈਡਲ ਮਾਰਚ
Publish Date: Sat, 03 Oct 2026 08:22 PM (IST)
Updated Date: Sat, 03 Oct 2026 08:23 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਵੱਲੋਂ ਕੇਐੱਮਐੱਮ ਦੇ ਸੱਦੇ ਤਹਿਤ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੈਂਡਲ ਮਾਰਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਮੀਤ ਪ੍ਰੈੱਸ ਸਕੱਤਰ ਗੁਰਸੇਵਕ ਸਿੰਘ ਸ਼ਿਵਦਿਆਲ ਨੇ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ ਵਿੱਚ ਪੀੜਤ ਕਿਸਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਤੇ ਉਨ੍ਹਾਂ ਦੇ ਪੁੱਤਰ ਆਸ਼ੀਸ਼ ਮਿਸ਼ਰਾ ਟੈਨੀ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ, ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਗੈਂਗਸਟਰਵਾਦ ਤੇ ਨਸ਼ਿਆਂ ਨੂੰ ਖ਼ਤਮ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਪਰ ਲਖੀਮਪੁਰ ਖੀਰੀ ਮਾਮਲੇ ਵਿੱਚ ਕਿਸਾਨਾਂ ਨੂੰ ਇਨਸਾਫ਼ ਮਿਲਣ ਦਾ ਮੁੱਦਾ ਵੀ ਸਰਕਾਰ ਨੂੰ ਗੰਭੀਰਤਾ ਨਾਲ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਨਾਲ ਸਬੰਧਤ ਵੀਡੀਓ ਤੇ ਮਾਮਲੇ ਦੀ ਜਾਂਚ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਯਾਦ ਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਨ ਸਿੰਘ ਬਾਊਪੁਰ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪਕਾ ਕੋਠਾ, ਜ਼ਿਲ੍ਹਾ ਮੀਤ ਪ੍ਰੈੱਸ ਸਕੱਤਰ ਗੁਰਸੇਵਕ ਸਿੰਘ ਸ਼ਿਵਦਿਆਲ, ਜ਼ਿਲ੍ਹਾ ਆਗੂ ਬਾਬਾ ਬਲਦੇਵ ਸਿੰਘ, ਜ਼ੋਨ ਪ੍ਰਧਾਨ ਜੋਗਾ ਸਿੰਘ ਖਾਲਸਾ, ਜ਼ੋਨ ਪ੍ਰਧਾਨ ਮਲਕੀਤ ਸਿੰਘ ਫੱਤੋਵਾਲ, ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਸੋਨੀ, ਜ਼ੋਨ ਪ੍ਰਧਾਨ ਜਗਜੀਤ ਸਿੰਘ ਬੁੱਟਰ, ਜ਼ੋਨ ਨਡਾਲਾ ਪ੍ਰਧਾਨ ਬਲਾਕਾ ਸਿੰਘ, ਜ਼ੋਨ ਖਜ਼ਾਨਚੀ ਰਣਜੀਤ ਸਿੰਘ, ਜ਼ੋਨ ਖਜ਼ਾਨਚੀ ਹਰਨੇਕ ਸਿੰਘ, ਜ਼ੋਨ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ, ਜ਼ਿਲ੍ਹਾ ਆਗੂ ਪਿਆਰਾ ਸਿੰਘ, ਜ਼ੋਨ ਆਗੂ ਬਲਜਿੰਦਰ ਸਿੰਘ, ਆਈ ਟੀ ਸੈੱਲ ਇੰਚ. ਗੁਰਵਿੰਦਰ ਸਿੰਘ, ਜ਼ੋਨ ਪ੍ਰੈੱਸ ਸਕੱਤਰ ਅਰਵਿੰਦਰ ਸਿੰਘ ਘੁੰਮਣ, ਜ਼ੋਨ ਸਕੱਤਰ ਜਸਵੰਤ ਸਿੰਘ, ਜ਼ੋਨ ਆਗੂ ਜਗਤਾਰ ਸਿੰਘ, ਜ਼ੋਨ ਪ੍ਰੈਸ ਸਕੱਤਰ ਸਰਬਜੀਤ ਸਿੰਘ, ਜ਼ੋਨ ਸਕੱਤਰ ਚੰਚਲ ਸਿੰਘ ਆਦਿ ਹਾਜ਼ਰ ਸਨ।