ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਫੜਿਆ
ਪੰਜਾਬੀ ਜਾਗਰਣ, ਜਲੰਧਰ :
Publish Date: Thu, 04 Dec 2025 12:11 AM (IST)
Updated Date: Thu, 04 Dec 2025 12:11 AM (IST)
ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਪੰਜ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਏਐੱਸਆਈ ਬਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਬਸਤੀ ਗੁਜ਼ਾਂ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ’ਤੇ ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ 21 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।