ਪਿੰਡ ਸਰਦੁੱਲਾਪੁਰ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ
ਪਿੰਡ ਸਰਦੁੱਲਾਪੁਰ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ
Publish Date: Mon, 20 Apr 2026 10:08 PM (IST)
Updated Date: Mon, 20 Apr 2026 10:09 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਿੰਡ ਸਰਦੁੱਲਾਪੁਰ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਵਿਸ਼ਾਲ ਕੈਂਪ ਦੀ ਸ਼ੁਰੂਆਤ ਸਰਪੰਚ ਬਲਜੀਤ ਕੌਰ ਤੇ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ ਕਰਵਾਈ ਗਈ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਪਹੁੰਚ ਕੇ ਆਪਣੇ ਹੈਲਥ ਕਾਰਡ ਬਣਵਾਏ। ਸਰਪੰਚ ਬਲਜੀਤ ਕੌਰ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਪ੍ਰਸ਼ਾਸਨ ਵੱਲੋਂ ਲਗਾਤਾਰ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਰਕਾਰੀ ਸਿਹਤ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੱਡੇ ਪੱਧਰ ਉੱਤੇ ਇਹ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ਆਪ ਆਗੂ ਸੁਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਹ ਸਿਰਫ਼ ਯੋਜਨਾ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਵਿੱਚ ਸੁਰੱਖਿਆ ਦੀ ਗਾਰੰਟੀ ਹੈ। ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਲਾਭਪਾਤਰੀਆ ਨੂੰ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤੇ ਮੌਕੇ ਉੱਤੇ ਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕੀਤੀ ਗਈ। ਵੱਡੀ ਗਿਣਤੀ ਵਿਚ ਔਰਤਾਂ ਤੇ ਬਿਰਧ ਉਮਰ ਦੇ ਲੋਕਾਂ ਨੇ ਵੀ ਕਾਰਡ ਬਣਵਾਉਣ ਦੀ ਪ੍ਰਕਿਰਿਆ ਵਿਚ ਹਿੱਸਾ ਲਿਆ।