ਪਿੰਡ ਨੰਗਲ ਲੁਬਾਣਾ ’ਚ ਸਿਹਤ ਯੋਜਨਾ ਦੇ ਕਾਰਡ ਵੰਡੇ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਿੰਡ ਨੰਗਲ ਲੁਬਾਣਾ ਵਿਖੇ ਕਾਰਡ ਵੰਡੇ ਗਏ
Publish Date: Tue, 22 Sep 2026 09:06 PM (IST)
Updated Date: Tue, 22 Sep 2026 09:09 PM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਭੁਲੱਥ : ਹਰਸਿਮਰਨ ਸਿੰਘ ਘੁੰਮਣ ਹਲਕਾ ਇੰਚਾਰਜ ਭੁਲੱਥ ਵੱਲੋਂ ਪਿੰਡ ਨੰਗਲ ਲੁਬਾਣਾ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ। ਇਸ ਮੌਕੇ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਚੰਗੀਆਂ ਤੇ ਉੱਚ ਦਰਜੇ ਦੀਆਂ ਮੁਫ਼ਤ ਇਲਾਜ ਸਹੂਲਤਾਂ ਦੇਣ ਲਈ ਇਹ ਯੋਜਨਾ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ, ਤਾਂ ਜੋ ਕੋਈ ਵੀ ਗਰੀਬ ਪਰਿਵਾਰ ਪੈਸਿਆਂ ਦੀ ਘਾਟ ਕਰਕੇ ਇਲਾਜ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪਾਲ ਸਿੰਘ ਨੇ ਕਿਹਾ ਕਿ ਰਹਿ ਗਏ ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ ਜਾਂ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣੇ ਆਧਾਰ ਕਾਰਡ ਰਾਹੀਂ ਆਪਣਾ ਕਾਰਡ’ ਬਣਵਾ ਸਕਦੇ ਹਨ ਤੇ ਅਪੀਲ ਕੀਤੀ ਹੈ ਕਿ ਉਹ ਆਪਣੇ ਨਜ਼ਦੀਕੀ ਕੇਂਦਰਾਂ ਤੋਂ ਜਲਦੀ ਤੋਂ ਜਲਦੀ ਆਪਣੇ ਕਾਰਡ ਪ੍ਰਾਪਤ ਕਰਨ ਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਨੀਤੂ ਸਰੋਆ ਬੀਈਈ, ਸੁਰਿੰਦਰ ਸਿੰਘ, ਤਰਸੇਮ ਸਿੰਘ, ਪਰਮਿੰਦਰ ਕੌਰ, ਕੁਲਵਿੰਦਰ ਸਿੰਘ ਰੰਧਾਵਾ ਬੀਡੀਪੀੳ ਨਡਾਲਾ, ਹਰਬੰਸ ਸਿੰਘ ਸਰਪੰਚ ਨੰਗਲ ਲੁਬਾਣਾ, ਰੰਜੀਤ ਸਿੰਘ, ਸੁਖਜਿੰਦਰ ਸਿੰਘ ਮੈਂਬਰ, ਆਸ਼ਾ ਵਰਕਰਜ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।