ਅਜੈ ਕਨੌਜੀਆ, ਕਪੂਰਥਲਾ : ਥਾਣਾ ਕੋਤਵਾਲੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ 'ਚੋਂ ਇਕ ਨੂੰ ਕਾਬੂ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਏਐੱਸਆਈ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਪਿੰਡ ਬਣੇ ਗੇਟ 'ਤੇ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਦੱਸਿਆ ਕਿ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਬਲਦੇਵ ਸਿੰਘ ਵਾਸੀ ਖਾਨਗਾਹ ਥਾਣਾ ਕੋਤਵਾਲੀ ਕਪੂਰਥਲਾ ਰੋਡ 'ਤੇ ਬਣੇ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਕੰਮ ਕਰਦਾ ਹੈ, ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਪਰਮਜੀਤ ਸਿੰਘ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ, ਚਾਲੂ ਭੱਠੀ ਅਤੇ ਲਾਹਣ ਸਮੇਤ ਕਾਬੂ ਆ ਸਕਦਾ ਹੈ। ਏਐੱਸਆਈ ਤਰਸੇਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਜਦੋਂ ਪਰਮਜੀਤ ਸਿੰਘ ਦੇ ਘਰ ਰੇਡ ਕੀਤੀ ਤਾਂ ਮੁਲਜ਼ਮ ਦੇ ਘਰੋਂ 35 ਕਿਲੋ ਲਾਹਣ ਬਰਾਮਦ ਹੋਈ। ਮੁਲਜ਼ਮ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ।

ਇਕ ਹੋਰ ਮਾਮਲਾ ਥਾਣਾ ਕੋਤਵਾਲੀ ਪੁਲਿਸ ਨੇ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦੇ ਦੋਸ਼ ਵਿਚ ਦੋ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਏਐੱਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਮੁਸ਼ਕਵੇਦ, ਵਿਲਾ ਕੋਠੀ ਆਦਿ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਮੁਸ਼ਕਵੇਦ ਤੋਂ ਥੋੜੇ ਅੱਗੇ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਕੀਤੀ ਕਿ ਸੁਰਜੀਤ ਸਿੰਘ ਪੁੱਤਰ ਗੱਗਾ ਸਿੰਘ ਵਾਸੀ ਵਿੱਲਾ ਕੋਠੀ ਥਾਣਾ ਕੋਤਵਾਲੀ ਕਪੂਰਥਲਾ, ਜੋਗਿੰਦਰ ਸਿੰਘ ਪੁੱਤਰ ਗੱਗਾ ਸਿੰਘ ਵਾਸੀ ਵਿੱਲਾ ਕੋਠੀ ਥਾਣਾ ਕੋਤਵਾਲੀ ਕਪੂਰਥਲਾ ਦੇ ਲਹਿੰਦੇ ਪਾਸੇ ਵੇਈਂ ਦੇ ਕਿਨਾਰੇ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਕੰਮ ਕਰਦਾ ਹੈ। ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ, ਚਾਲੂ ਭੱਠੀ ਅਤੇ ਲਾਹਣ ਸਮੇਤ ਕਾਬੂ ਆ ਸਕਦਾ ਹੈ। ਉਨ੍ਹਾਂ ਨੇ ਪੁਲਿਸ ਪਾਰਟੀ ਨਾਲ ਰੇਡ ਕੀਤੀ ਤਾਂ 500 ਕਿੱਲੋ ਨਾਜਾਇਜ਼ ਸ਼ਰਾਬ ਸਮੇਤ ਇਕ ਨੂੰ ਕਾਬੂ ਕੀਤਾ ਹੈ, ਜਦ ਕਿ ਇਕ ਮੁਲਜ਼ਮ ਫਰਾਰ ਹੋ ਗਿਆ।