ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਅਣਪਛਾਤੇ ’ਤੇ ਮਾਮਲਾ ਦਰਜ
ਲੜਕੀ ਨੂੰ ਘਰੋਂ ਵਰਗਲਾਕੇ ਲੈ ਜਾਣ ਵਾਲੇ ਅਣਪਛਾਤੇ ਤੇ ਮਾਮਲਾ ਦਰਜ
Publish Date: Thu, 23 Apr 2026 06:32 PM (IST)
Updated Date: Fri, 24 Apr 2026 04:05 AM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਫਗਵਾੜਾ ’ਚ ਦਿੱਤੀ ਗਈ ਸ਼ਿਕਾਇਤ ’ਚ ਸੁਰਿੰਦਰ ਸਿੰਘ ਵਾਸੀ ਫਗਵਾੜਾ ਨੇ ਦੱਸਿਆ ਕਿ ਉਹ ਇਕ ਕਾਰਖਾਨੇ ’ਚ ਕੰਮ ਕਰਦਾ ਹੈ ਤੇ ਉਸ ਦੀ ਪਤਨੀ ਦੀ ਚਾਰ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਸ ਦੀ ਲੜਕੀ ਤੇ ਉਹ ਘਰ ’ਚ ਰਹਿੰਦੇ ਹਨ ਤੇ ਉਸ ਦੀ ਲੜਕੀ ਅੱਠਵੀਂ ਕਲਾਸ ਵਿਚ ਪੜ੍ਹਦੀ ਹੈ। ਹਰ ਰੋਜ਼ ਵਾਂਗ ਉਹ ਆਪਣੇ ਕਾਰਖਾਨੇ ’ਚ ਕੰਮ ਕਰਨ ਚਲਾ ਗਿਆ ਤੇ ਉਸ ਦੀ ਲੜਕੀ ਘਰ ਵਿਚ ਇਕੱਲੀ ਸੀ। ਸ਼ਾਮ 5 ਵਜੇ ਜਦੋਂ ਵਾਪਸ ਆਇਆ ਤਾਂ ਦੇਖਿਆ ਕਿ ਘਰ ’ਚ ਉਸ ਦੀ ਲੜਕੀ ਨਹੀਂ ਸੀ। ਆਸ-ਪਾਸ ਕਾਫੀ ਭਾਲ ਕਰਨ ਤੋਂ ਬਾਅਦ ਵੀ ਉਹ ਕਿਧਰੇ ਦਿਖਾਈ ਨਹੀਂ ਦਿੱਤੀ। ਉਪਰੰਤ ਉਸ ਵੱਲੋਂ ਥਾਣਾ ਸਿਟੀ ਫਗਵਾੜਾ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ। ਜਿਸ ਤੋਂ ਬਾਅਦ ਥਾਣਾ ਸਿਟੀ ਫਗਵਾੜਾ ਵਿਖੇ ਅਣਪਛਾਤੇ ’ਤੇ ਮਾਮਲਾ ਦਰਜ ਕੀਤਾ ਗਿਆ।