ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲਿਆਂ ’ਤੇ ਮਾਮਲਾ ਦਰਜ
ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲਿਆਂ ਅਣਪਛਾਤੇ ਤੇ ਮਾਮਲਾ ਦਰਜ
Publish Date: Tue, 19 May 2026 07:13 PM (IST)
Updated Date: Tue, 19 May 2026 07:15 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਲਾਪਰਵਾਹੀ ਨਾਲ ਗੱਡੀ ਚਲਾਉਣ ਵਾਲੇ ਅਣਪਛਾਤੇ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਥਾਣਾ ਰਾਵਲਪਿੰਡੀ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਚਿਤੋ ਚੱਬੇਵਾਲ ਹੁਸ਼ਿਆਰਪੁਰ ਨੇ ਦੱਸਿਆ ਕਿ ਮਿਤੀ 16 ਮਈ ਨੂੰ ਜਦੋਂ ਆਪਣੇ ਕੰਮ ’ਤੇ ਜਾਣ ਲਈ ਪਿੰਡ ਰਿਹਾਣਾ ਜੱਟਾਂ ਪੈਟਰੋਲ ਪੰਪ ਦੇ ਨੇੜੇ ਪੁੱਜਾ ਤਾਂ ਉਸ ਨੂੰ ਪਤਾ ਲੱਗਾ ਕਿ ਇਕ ਇਨੋਵਾ ਕਾਰ ਪੀਬੀ 08 ਡੀਐੱਸ 6916 ਦੇ ਡਰਾਈਵਰ ਨੇ ਬਿਨਾਂ ਇੰਡੀਕੇਟਰ ਦਿੱਤੇ ਆਪਣੀ ਕਾਰ ਪੈਟਰੋਲ ਪੰਪ ਨੂੰ ਮੋੜ ਦਿੱਤੀ, ਜਿਸ ਨਾਲ ਉਸ ਦੇ ਪਿੰਡ ਦੇ ਸਾਹਿਲ ਪੁੱਤਰ ਹਰਮੇਸ਼ ਸਿੰਘ ਦਾ ਐਕਸੀਡੈਂਟ ਹੋ ਗਿਆ ਜੋ ਕਿ ਸ਼੍ਰੀ ਰਾਮ ਹਸਪਤਾਲ ਜਲੰਧਰ ਵਿਖੇ ਜੇਰੇ ਇਲਾਜ ਹੈ। ਉਕਤ ਵੱਲੋਂ ਦਿੱਤੇ ਗਏ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਾਹਨ ਚਾਲਕ ’ਤੇ ਮਾਮਲਾ ਦਰਜ ਕਰ ਲਿਆ ਗਿਆ।