ਦਾਜ ਮੰਗਣ ਵਾਲੇ ਪੰਜ ’ਤੇ ਮਾਮਲਾ ਦਰਜ
ਦਾਜ ਦਹੇਜ ਦੀ ਮੰਗ ਕਰਨ ਵਾਲੇ ਪੰਜ ਤੇ ਮਾਮਲਾ ਦਰਜ
Publish Date: Tue, 24 Feb 2026 06:36 PM (IST)
Updated Date: Tue, 24 Feb 2026 06:40 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਦਰ ਫਗਵਾੜਾ ਵਿਖੇ ਦਾਜ ਦੀ ਮੰਗ ਕਰਨ ਵਾਲੀਆਂ 2 ਔਰਤਾਂ ਸਣੇ ਪੰਜ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਥਾਣਾ ਸਦਰ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਰਾਜਵੀਰ ਕੌਰ ਪਤਨੀ ਗੁਰਪਾਲ ਸਿੰਘ ਪੁੱਤਰੀ ਹਰਨੇਕ ਸਿੰਘ ਵਾਸੀ ਮਾਧੋਪੁਰ ਫਗਵਾੜਾ ਨੇ ਦੱਸਿਆ ਕਿ ਗੁਰਪਾਲ ਸਿੰਘ ਪੁੱਤਰ ਸਤਨਾਮ ਸਿੰਘ, ਸਤਨਾਮ ਸਿੰਘ ਪੁੱਤਰ ਅਜੀਤ ਸਿੰਘ, ਸੁਖਜਿੰਦਰ ਕੌਰ ਪਤਨੀ ਸਤਨਾਮ ਸਿੰਘ, ਹਰਪਾਲ ਸਿੰਘ ਪੁੱਤਰ ਸਤਨਾਮ ਸਿੰਘ, ਸਨਮਦੀਪ ਕੌਰ ਪੁੱਤਰੀ ਸਤਪਾਲ ਸਿੰਘ ਵੱਲੋਂ ਉਸ ਤੋਂ ਦਾਜ ਦੀ ਮੰਗ ਕੀਤੀ ਜਾ ਰਹੀ ਹੈ ਤੇ ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਡੀਐੱਸਪੀ ਫਗਵਾੜਾ ਵੱਲੋਂ ਜਾਂਚ ਦੌਰਾਨ ਪੰਜਾਂ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।