5 ਲੱਖ ਦੀ ਧੋਖਾਧੜੀ ਕਰਨ ਵਾਲੇ ’ਤੇ ਮਾਮਲਾ ਦਰਜ
5 ਲੱਖ ਦੀ ਧੋਖਾਧੜੀ ਕਰਨ ਵਾਲੇ ਇੱਕ ਤੇ ਮਾਮਲਾ ਦਰਜ
Publish Date: Sun, 08 Feb 2026 06:38 PM (IST)
Updated Date: Sun, 08 Feb 2026 06:41 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਦਰ ਫਗਵਾੜਾ ਵਿਖੇ ਪੰਜ ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਇਕ ’ਤੇ ਮਾਮਲਾ ਦਰਜ ਕੀਤਾ ਗਿਆ। ਥਾਣਾ ਸਦਰ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਵਿਨਾਇਕ ਗੁਪਤਾ ਪੁੱਤਰ ਅਨੀਲ ਗੁਪਤਾ ਵਾਸੀ ਖਜੂਰਲਾ ਥਾਣਾ ਸਦਰ ਨੇ ਦੱਸਿਆ ਕਿ ਗੁਰਕਮਲ ਸਿੰਘ ਪੁੱਤਰ ਕੁਲਜੀਤ ਸਿੰਘ ਵਾਸੀ ਜਗਰਾਉਂ ਸਿਟੀ ਜ਼ਿਲ੍ਹਾ ਲੁਧਿਆਣਾ ਹਾਲ ਵਾਸੀ ਖਜੂਰਲਾ ਨੇ ਰਜਿਸਟਰੀ ਆਪਣੇ ਨਾਮ ’ਤੇ ਨਾ ਹੋਣ ਦੇ ਬਾਵਜੂਦ ਮੁੱਦਈ ਮੁਕਦਮਾ ਨਾਲ ਵੇਚਣ ਸਬੰਧੀ 5 ਲੱਖ ਰੁਪਏ ਲੈ ਕੇ ਧੋਖਾਧੜੀ ਕੀਤੀ ਹੈ। ਉਕਤ ਵੱਲੋਂ ਦਿੱਤੇ ਗਏ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਥਾਣਾ ਸਦਰ ਫਗਵਾੜਾ ਵਿਖੇ ਗੁਰਕਮਲ ਸਿੰਘ ’ਤੇ ਮਾਮਲਾ ਦਰਜ ਕੀਤਾ ਗਿਆ।