ਧੋਖਾਧੜੀ ਕਰਨ ਵਾਲੇ ’ਤੇ ਮਾਮਲਾ ਦਰਜ
ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ ਕਰਨ ਵਾਲੇ ਇੱਕ ਤੇ ਮਾਮਲਾ ਦਰਜ
Publish Date: Fri, 06 Feb 2026 06:31 PM (IST)
Updated Date: Fri, 06 Feb 2026 06:32 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਵਿਦੇਸ਼ ਭੇਜਣ ਦੇ ਨਾਮ ’ਤੇ ਲੱਖਾਂ ਰੁਪਇਆਂ ਦੀ ਧੋਖਾਧੜੀ ਕਰਨ ਵਾਲੇ ਇਕ ਵਿਅਕਤੀ ’ਤੇ ਮਾਮਲਾ ਦਰਜ ਕੀਤਾ ਗਿਆ। ਥਾਣਾ ਰਾਵਲਪਿੰਡੀ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਅਮਰਜੀਤ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਨਰੂੜ ਥਾਣਾ ਰਾਵਲਪਿੰਡੀ ਨੇ ਦੱਸਿਆ ਕਿ ਜਗਦੀਪ ਸਿੰਘ ਪੁੱਤਰ ਹਰਿੰਦਰ ਸਿੰਘ ਵਾਸੀ ਪਿੰਡ ਦੁੱਗਾ ਜ਼ਿਲ੍ਹਾ ਸੰਗਰੂਰ ਨੇ ਉਸ ਦੇ ਲੜਕੇ ਬਲਜਿੰਦਰ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 4 ਲੱਖ 46 ਹਜ਼ਾਰ 700 ਰੁਪਏ ਦੀ ਧੋਖਾਧੜੀ ਕੀਤੀ ਹੈ। ਉਕਤ ਵੱਲੋਂ ਦਿੱਤੇ ਗਏ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਥਾਣਾ ਰਾਵਲਪਿੰਡੀ ਵਿਖੇ ਜਗਦੀਪ ਸਿੰਘ ਪੁੱਤਰ ਹਰਿੰਦਰ ਸਿੰਘ ਬਾਸੀ ਦੁੱਗਾ ਜ਼ਿਲ੍ਹਾ ਸੰਗਰੂਰ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।