ਲਾਪਰਵਾਹੀ ਨਾਲ ਗੱਡੀ ਚਲਾਉਣ ਵਾਲੇ ’ਤੇ ਮਾਮਲਾ ਦਰਜ
ਲਾਪਰਵਾਹੀ ਨਾਲ ਗੱਡੀ ਚਲਾਉਣ ਵਾਲੇ ਤੇ ਮਾਮਲਾ ਦਰਜ
Publish Date: Sat, 28 Mar 2026 07:48 PM (IST)
Updated Date: Sun, 29 Mar 2026 04:14 AM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਲਾਪਰਵਾਹੀ ਨਾਲ ਗੱਡੀ ਚਲਾਉਣ ਵਾਲੇ ਇੱਕ ਤੇ ਮਾਮਲਾ ਦਰਜ ਕੀਤਾ ਗਿਆ। ਥਾਣਾ ਰਾਵਲਪਿੰਡੀ ਵਿਖੇ ਦਿੱਤੀ ਗਈ ਸ਼ਿਕਾਇਤ ਵਿੱਚ ਸੰਦੀਪ ਸਿੰਘ ਪੁੱਤਰ ਲਾਲ ਸਿੰਘ ਵਾਸੀ ਦਸ਼ਮੇਸ਼ ਨਗਰ ਹੁਸ਼ਿਆਰਪੁਰ ਨੇ ਦੱਸਿਆ ਕਿ 15 ਮਾਰਚ ਨੂੰ ਉਹ ਕਰੀਬ ਸਾਢੇ ਚਾਰ ਪੀਐਮ ਆਪਣੀ ਗੱਡੀ ਐਚ ਆਰ 02 ਏ ਵੀ 9266 ਮਾਰਕਾ ਐੱਕਸੀਯੂਵੀ 5 ਤੇ ਸਮੇਤ ਆਪਣੀ ਭੈਣ ਫਗਵਾੜਾ ਹੁਸ਼ਿਆਰਪੁਰ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਰਾਵਲਪਿੰਡੀ ਨੇੜੇ ਪੈਟਰੋਲ ਪੰਪ ਪੁੱਜਾ ਤਾਂ ਇੱਕ ਗੱਡੀ ਐਚ ਆਰ 02, 0149 ਮਾਰਕਾ ਬੈਕਸ ਬੋਗਨ ਜੈਟਾ ਤੇਜੀ ਨਾਲ ਲਿਆ ਕੇ ਉਸਦੀ ਗੱਡੀ ਵਿੱਚ ਟੱਕਰ ਮਾਰ ਦਿੱਤੀ। ਜਿਸ ਨਾਲ ਉਸਦੀ ਗੱਡੀ ਦਾ ਕਾਫੀ ਨੁਕਸਾਨ ਹੋਇਆ। ਉਕਤ ਵੱਲੋਂ ਦਿੱਤੇ ਗਏ ਬਿਆਨਾਂ ਦੇ ਕਾਰਵਾਈ ਕਰਦੇ ਹੋਏ ਥਾਣਾ ਰਾਵਲਪਿੰਡੀ ਵਿਖੇ ਹਰਜਿੰਦਰ ਸਿੰਘ ਪੁੱਤਰ ਜਸਕਰਨ ਸਿੰਘ ਵਾਸੀ ਸਿਰਸਾ ਹਰਿਆਣਾ ਤੇ ਮਾਮਲਾ ਦਰਜ ਕੀਤਾ ਗਿਆ।