ਲੜਕੀ ਨੂੰ ਵਰਗਲਾਉਣ ਵਾਲੇ ’ਤੇ ਮਾਮਲਾ ਦਰਜ
ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਤੇ ਮਾਮਲਾ ਦਰਜ
Publish Date: Sat, 28 Feb 2026 07:28 PM (IST)
Updated Date: Sat, 28 Feb 2026 07:31 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਇਕ ਨੌਜਵਾਨ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਤਨਾਮਪੁਰਾ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਲਲਿਤਾ ਪਤਨੀ ਲੇਟ ਅਰਵਿੰਦ ਵਾਸੀ ਨਿਊ ਕਲੋਨੀ ਗੋਵਿੰਦਪੁਰਾ ਨੇ ਦੱਸਿਆ ਕਿ 26 ਫਰਵਰੀ ਨੂੰ ਉਸ ਦੇ ਲੜਕੇ ਰਕੇਸ਼ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਪੁਸ਼ਪਾ ਜੋ ਕਿ ਘਰ ਦੇ ਬਾਹਰ ਖੜੀ ਸੀ, ਨੂੰ ਕੋਈ ਨਾ ਮਾਲੂਮ ਵਿਅਕਤੀ ਐਕਟਿਵਾ ’ਤੇ ਬਹਿਲਾ ਕੇ ਲੈ ਗਿਆ ਹੈ। ਜਦੋਂ ਉਨ੍ਹਾਂ ਨੇ ਲੜਕੀ ਦੀ ਕਾਫੀ ਭਾਲ ਕੀਤੀ ਤਾਂ ਖੇੜਾ ਫਾਟਕ ’ਤੇ ਉਹ ਬੇਹੋਸ਼ੀ ਦੀ ਹਾਲਤ ਵਿਚ ਮਿਲੀ। ਉਸ ਦੇ ਕੱਪੜੇ ਖੂਨ ਨਾਲ ਲਿਬੜੇ ਪਏ ਸੀ। ਇਨ੍ਹਾਂ ਨੂੰ ਹੁਣ ਪਤਾ ਲੱਗਾ ਕਿ ਉਨ੍ਹਾਂ ਦੀ ਲੜਕੀ ਨੂੰ ਉਮੇਸ਼ ਪੁੱਤਰ ਮੋਹਣ ਲਾਲ ਵਾਸੀ ਬਦਖੋਰ ਜ਼ਿਲ੍ਹਾ ਬਰੇਲੀ ਹਾਲ ਵਾਸੀ ਹਰਗੋਬਿੰਦ ਨਗਰ ਫਗਵਾੜਾ ਲੈ ਗਿਆ ਹੈ। ਉਨ੍ਹਾਂ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਥਾਣਾ ਸਤਨਾਮਪੁਰਾ ਫਗਵਾੜਾ ਵਿਖੇ ਮੁਲਜ਼ਮ ’ਤੇ ਮਾਮਲਾ ਦਰਜ ਕੀਤਾ ਗਿਆ।