ਨਸ਼ਾ ਕਰਦੇ ਦੋ ਪੁਲਿਸ ਅੜਿੱਕੇ, ਮਾਮਲਾ ਦਰਜ
ਨਸ਼ਾ ਕਰਦੇ ਦੋ ਪੁਲਿਸ ਅੜਿੱਕੇ ਮਾਮਲਾ ਦਰਜ
Publish Date: Sun, 29 Mar 2026 08:07 PM (IST)
Updated Date: Sun, 29 Mar 2026 08:08 PM (IST)
ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਨਸ਼ਾ ਕਰਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਦੋ ਨੌਜਵਾਨ ਪੁਰਾਣੀ ਜੇਲ ਬੰਗਾ ਰੋਡ ਫਗਵਾੜਾ ਵਿਖੇ ਨਸ਼ੇ ਦਾ ਸੇਵਨ ਕਰ ਰਹੇ ਹਨ। ਮੌਕੇ ’ਤੇ ਜਦੋਂ ਰੇਡ ਕੀਤੀ ਤਾਂ ਨਵੀਨ ਕੁਮਾਰ ਉਰਫ ਦੀਪੂ ਪੁੱਤਰ ਦੀਪਕ ਕੁਮਾਰ ਵਾਸੀ ਪੁਰਾਣਾ ਸਤਨਾਮਪੁਰਾ ਤੇ ਹਰਪ੍ਰੀਤ ਕੁਮਾਰ ਉਰਫ ਰੋਹਿਤ ਪੁੱਤਰ ਸ਼ਿੰਗਾਰਾ ਰਾਮ ਵਾਸੀ ਚਚਰਾੜੀ ਨਸ਼ੇ ਦਾ ਸੇਵਨ ਕਰਦੇ ਪਾਏ ਗਏ, ਜਿਨ੍ਹਾਂ ਨੂੰ ਮੌਕੇ ’ਤੇ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।