ਕੁੱਟਮਾਰ ਕਰਨ ਵਾਲੇ ਦੋ ਮੁਲਜ਼ਮ ਨਾਮਜ਼ਦ
ਕੁੱਟਮਾਰ ਕਰਨ ਵਾਲੇ ਦੋ ਤੇ ਮਾਮਲਾ ਦਰਜ
Publish Date: Sun, 17 May 2026 06:24 PM (IST)
Updated Date: Sun, 17 May 2026 06:24 PM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਸਦਰ ਫਗਵਾੜਾ ਵਿਖੇ ਕੁੱਟਮਾਰ ਕਰਨ ਵਾਲੇ ਦੋ ਮੁਲਜ਼ਮਾਂ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਥਾਣਾ ਸਦਰ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿੱਚ ਕਰਨ ਪੁੱਤਰ ਸੁਲੇਸ਼ ਕੁਮਾਰ ਵਾਸੀ ਫਗਵਾੜਾ ਨੇ ਦੱਸਿਆ ਕਿ ਸਨੀ ਵੱਲੋਂ ਉਸ ’ਤੇ ਤੇਜ਼ਧਾਰਾ ਹਥਿਆਰਾਂ ਨਾਲ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਉਕਤ ਵੱਲੋਂ ਦਿੱਤੇ ਗਏ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਥਾਣਾ ਸਦਰ ਫਗਵਾੜਾ ਵਿਖੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।