- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁੱਟਮਾਰ ਕਰਨ ਵਾਲੇ ਦੋ ਤੇ ਮਾਮਲਾ ਦਰਜ

ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਕੁੱਟਮਾਰ ਕਰਨ ਵਾਲੇ ਦੋ ਲੋਕਾਂ ’ਤੇ ਮਾਮਲਾ ਦਰਜ ਕੀਤਾ ਗਿਆ। ਮਨਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਰਿਹਾਣਾ ਜੱਟਾਂ ਨੇ ਦੱਸਿਆ ਕਿ ਉਹ ਆਪਣੇ ਟਰੈਕਟਰ ’ਤੇ ਆਪਣੇ ਖੂਹ ਨੂੰ ਜਾ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਮਨਜੀਤ ਸਿੰਘ ਪੁੱਤਰ ਅਮਰੀਕ ਸਿੰਘ, ਅਮਰੀਕ ਸਿੰਘ ਪੁੱਤਰ ਨਾਮਾਲੁਮ ਵਾਸੀ ਰਿਹਾਣਾ ਜੱਟਾਂ ਉਸ ਦੀ ਠੇਕੇ ’ਤੇ ਲਈ ਜ਼ਮੀਨ ਉੱਪਰ ਵੱਟਾਂ ਪਾ ਰਹੇ ਸੀ। ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਹ ਗਾਲੀ ਗਲੋਚ ਕਰਨ ਲੱਗੇ ਤੇ ਟਰੈਕਟਰ ਦੇ ਨਾਲ ਉਸ ਦੇ ਮਗਰ ਜਾ ਕੇ ਟੱਕਰਾਂ ਵੀ ਮਾਰੀਆਂ। ਫਿਰ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਉਹ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਉਕਤ ਵੱਲੋਂ ਦਿੱਤੇ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਵਾਂ ਮੁਲਜ਼ਮਾਂ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ।