ਵਿਦੇਸ਼ ਭੇਜਣ ਦੇ ਨਾਮ ’ਤੇ ਕੀਤੀ ਸਾਢੇ ਤਿੰਨ ਲੱਖ ਦੀ ਧੋਖਾਧੜੀ, ਮਾਮਲਾ ਦਰਜ
ਵਿਦੇਸ਼ ਭੇਜਣ ਦੇ ਨਾਮ ਤੇ 3.50000 ਦੀ ਧੋਖਾਧੜੀ ਕਰਨ ਵਾਲੇ ਦੋ ਤੇ ਮਾਮਲਾ ਦਰਜ
Publish Date: Sun, 08 Feb 2026 06:40 PM (IST)
Updated Date: Sun, 08 Feb 2026 06:44 PM (IST)
ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਵਿਦੇਸ਼ ਭੇਜਣ ਦੇ ਨਾਮ ’ਤੇ ਸਾਢੇ ਤਿੰਨ ਲੱਖ ਰੁਪਏ ਦੀ ਠੱਗੀ ਕਰਨ ਵਾਲੇ ਦੋ ਵਿਅਕਤੀਆਂ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਰਜਿੰਦਰ ਕੌਰ ਪਤਨੀ ਸਰਵਣ ਸਿੰਘ ਵਾਸੀ ਪਿੰਡ ਜਗਜੀਤਪੁਰ ਥਾਣਾ ਰਾਵਲਪਿੰਡੀ ਨੇ ਦੱਸਿਆ ਕਿ ਬੂਟਾ ਸਿੰਘ ਪੁੱਤਰ ਚੈਂਚਲ ਸਿੰਘ ਤੇ ਵਿਧੀ ਚੰਦ ਪੁੱਤਰ ਬੂਟਾ ਸਿੰਘ ਵਾਸੀ ਜਗਜੀਤਪੁਰ ਵੱਲੋਂ ਉਸ ਦੇ ਲੜਕੇ ਰਵਿੰਦਰ ਸਿੰਘ ਨੂੰ ਵਿਦੇਸ਼ ਕੰਬੋਡੀਆ ਵਿਖੇ ਕੰਪਿਊਟਰ ਦਾ ਕੰਮ ਕਰਨ ਦਾ ਝਾਂਸਾ ਦੇ ਕੇ ਉਸ ਨਾਲ 3 ਲਖ 50 ਹਜ਼ਾਰ ਰੁਪਏ ਦੀ ਧੋਖਾਧੜੀ ਕਰ ਲਈ। ਉਕਤ ਵੱਲੋਂ ਦਿੱਤੇ ਗਏ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਦੋਵੇਂ ਮੁਲਜ਼ਮਾਂ ’ਤੇ ਥਾਣਾ ਰਾਵਲਪਿੰਡੀ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।