ਵਿਆਹ ਤੋਂ ਬਾਅਦ ਕੁੱਟਮਾਰ ਕਰਨ ਵਾਲਿਆਂ ’ਤੇ ਮਾਮਲਾ ਦਰਜ
ਵਿਆਹ ਤੋਂ ਬਾਅਦ ਤੰਗ ਪਰੇਸ਼ਾਨ ਕਰਨ ਕੁੱਟਮਾਰ ਕਰਨ ਵਾਲੇ ਦੋ ਤੇ ਮਾਮਲਾ ਦਰਜ
Publish Date: Sat, 07 Feb 2026 09:41 PM (IST)
Updated Date: Sat, 07 Feb 2026 09:44 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਕੁੱਟਮਾਰ ਕਰਨ ਤੇ ਤੰਗ ਕਰਕੇ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ਸਬੰਧੀ ਦੋ ਵਿਅਕਤੀਆਂ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਮਨਜੀਤ ਕੌਰ ਪਤਨੀ ਬਾਲੀ ਸਿੰਘ ਵਾਸੀ ਨਰੂੜ ਥਾਣਾ ਰਾਵਲਪਿੰਡੀ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਢੰਡਾ ਥਾਣਾ ਗੁਰਾਇਆ ਜਰਨੈਲ ਸਿੰਘ ਪੁੱਤਰ ਮੰਗਲ ਸਿੰਘ ਬਾਸੀ ਮੁਹੱਲਾ ਗੁਰੂ ਨਾਨਕਪੁਰਾ ਗੁਰਾਇਆ ਉਸ ਦੀ ਲੜਕੀ ਰੇਸ਼ਿਕਾ ਟੂਰਾ ਨਾਲ ਵਿਆਹ ਤੋਂ ਬਾਅਦ ਕੁੱਟਮਾਰ ਕਰਦੇ ਸਨ। ਉਸ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਗ-ਪਰੇਸ਼ਾਨ ਕਰਨ -ਦਹੇਜ ਦੀ ਮੰਗ ਕੀਤੀ ਜਾ ਰਹੀ ਹੈ। ਉਕਤ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਥਾਣਾ ਰਾਵਲਪਿੰਡੀ ਵਿਖੇ ਦੋ ਵਿਅਕਤੀਆਂ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।