ਪਰਾਲੀ ਨੂੰ ਅੱਗ ਲਗਾਉਣ ਵਾਲੇ ਅਣਪਛਾਤੇ ’ਤੇ ਮਾਮਲਾ ਦਰਜ
ਪਰਾਲੀ ਨੂੰ ਅੱਗ ਲਗਾਉਣ ਵਾਲੇ ਅਣਪਛਾਤੇ ਤੇ ਮਾਮਲਾ ਦਰਜ
Publish Date: Mon, 17 Nov 2025 07:04 PM (IST)
Updated Date: Mon, 17 Nov 2025 07:07 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਇਕ ਅਣਪਛਾਤੇ ’ਤੇ 188 ਆਈਪੀਸੀ ਦੀ 223 ਬੀਐੱਨਐੱਸ ਦੇ ਤਹਿਤ ਥਾਣਾ ਸਦਰ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਗੁਰਮੁਖ ਸਿੰਘ ਨੇ ਦੱਸਿਆ ਕਿ ਪੰਚਾਇਤ ਸਕੱਤਰ ਨੇ ਆਪਣੀ ਰਿਪੋਰਟ ਵਿਚ ਦੱਸਿਆ ਕਿ ਸੈਟਾਲਾਈਟ ਰਾਹੀਂ ਦੇਖਿਆ ਗਿਆ ਕਿ ਪਿੰਡ ਪਲਾਹੀ ਵਿਖੇ ਕਿਸੇ ਕਿਸਾਨ ਵੱਲੋਂ ਆਪਣੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਉਸ ਦੀ ਲੋਕੇਸ਼ਨ ਵੀ ਆਈ ਹੈ। ਇਹ ਡੀਸੀ ਕਪੂਰਥਲਾ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ, ਜਿਸ ਦੇ ਤਹਿਤ ਅਣਪਛਾਤੇ ’ਤੇ ਮਾਮਲਾ ਦਰਜ ਕੀਤਾ ਗਿਆ ਹੈ।