ਲੜਕੀ ਨੂੰ ਲੁਕਾਉਣ ਦੇ ਮਾਮਲੇ ’ਚ ਮਾਮਲਾ ਦਰਜ
ਲੜਕੀ ਨੂੰ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਚ ਅਣਪਛਾਤੇ ਤੇ ਮਾਮਲਾ ਦਰਜ
Publish Date: Thu, 05 Mar 2026 07:00 PM (IST)
Updated Date: Thu, 05 Mar 2026 07:02 PM (IST)
ਪੰਜਾਬੀ ਜਾਗਰਣ ਪ੍ਰਤੀਨਿਧੀ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਨਾਬਾਲਗ ਲੜਕੀ ਨੂੰ ਛੁਪਾ ਕੇ ਰੱਖਣ ਦੇ ਮਾਮਲੇ ’ਚ ਅਣਪਛਾਤੇ ’ਤੇ ਮਾਮਲਾ ਦਰਜ ਕੀਤਾ ਗਿਆ। ਥਾਣਾ ਸਿਟੀ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਨਿੱਕੀ ਪਤਨੀ ਰਵੀ ਕੁਮਾਰ ਵਾਸੀ ਜਲੰਧਰ ਕੈਂਟ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸਦੀ ਛੋਟੀ ਲੜਕੀ ਅਨੂ ਉਮਰ 15 ਸਾਲ ਨੂੰ ਗੁਪਤ ਜਗ੍ਹਾ ’ਤੇ ਹਿਰਾਸਤ ਵਿਚ ਰੱਖਿਆ ਹੋਇਆ ਹੈ। ਉਕਤ ਵੱਲੋਂ ਦਿੱਤੇ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਫਗਵਾੜਾ ਵਿਖੇ ਅਣਪਛਾਤੇ ’ਤੇ ਮਾਮਲਾ ਦਰਜ ਕੀਤਾ ਗਿਆ।