ਬੇਕਰੀ ਦੀ ਦੁਕਾਨ ਤੋਂ ਨਗਦੀ ਤੇ ਸਮਾਨ ਚੋਰੀ
ਬੇਕਰੀ ਦੀ ਦੁਕਾਨ ਤੋਂ ਨਗਦੀ ਤੇ ਸਮਾਨ ਚੋਰੀ
Publish Date: Sun, 11 Jan 2026 09:21 PM (IST)
Updated Date: Sun, 11 Jan 2026 09:24 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ
ਨਡਾਲਾ : ਭੁਲੱਥ ਰੋਡ ’ਤੇ ਸਥਿਤ ਨਡਾਲਾ ਕਾਲਜ ਨੇੜੇ ਇਕ ਬੇਕਰੀ ਦੀ ਦੁਕਾਨ ਵਿਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਦੁਕਾਨ ਦਾ ਤਾਲਾ ਤੋੜ ਕੇ ਅੰਦਰੋਂ ਨਗਦੀ ਤੇ ਹੋਰ ਸਮਾਨ ਚੋਰੀ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਮਨਪ੍ਰੀਤ ਸਿੰਘ ਉਰਫ਼ ਸਾਬੂ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ 9:30 ਵਜੇ ਦੁਕਾਨ ’ਤੇ ਪਹੁੰਚੇ ਤਾਂ ਵੇਖਿਆ ਕਿ ਦੁਕਾਨ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਅੰਦਰ ਸਮਾਨ ਖਿਲਰਿਆ ਪਿਆ ਸੀ। ਜਦੋਂ ਉਨ੍ਹਾਂ ਨੇ ਦੁਕਾਨ ਦੀ ਜਾਂਚ ਕੀਤੀ ਤਾਂ ਕਾਊਂਟਰ ਦੇ ਦਰਾਜ਼ ਵਿਚੋਂ ਲਗਭਗ 12 ਹਜ਼ਾਰ ਰੁਪਏ ਨਗਦ, ਮੰਦਰ ਵਿਚੋਂ ਦਸਵੰਧ ਦੀ ਰਕਮ ਅਤੇ ਕੁਝ ਕੇਕ ਗਾਇਬ ਪਾਏ ਗਏ। ਦੁਕਾਨ ਮਾਲਕ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।