ਗਗਨਦੀਪ ਰੰਧਾਵਾ ਦੀ ਮੌਤ ਦੀ ਹੋਵੇ ਸੀਬੀਆਈ ਜਾਂਚ
ਗਗਨਦੀਪ ਰੰਧਾਵਾ ਦੀ ਮੋਤ ਦੀ ਕਰਵਾਈ ਜਾਵੇ ਸੀਬੀਆਈ ਜਾਂਚ,ਬਲਜਿੰਦਰ ਸਿੰਘ ਠੇਕੇਦਾਰ
Publish Date: Sun, 22 Mar 2026 07:09 PM (IST)
Updated Date: Mon, 23 Mar 2026 04:11 AM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਸ੍ਰੌਮਣੀ ਅਕਾਲੀ ਦਲ ਬ ਦੇ ਸੂਬਾ ਮੀਤ ਪ੍ਰਧਾਨ ਐੱਸ ਸੀ ਵਿੰਗ ਬਲਜਿੰਦਰ ਸਿੰਘ ਠੇਕੇਦਾਰ ਨੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਵਲੋਂ ਤੰਗ ਪਰੇਸ਼ਾਨ ਕੀਤੇ ਜਾਣ ਤੋਂ ਬਾਦ ਸਲਫਾਸ ਖਾਕੇ ਜੀਵਣ ਲੀਲਾ ਸਮਾਪਤ ਕਰਨ ਵਾਲੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਮੋਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਸੂਬਾ ਸਰਕਾਰ ਦੇ ਸਾਬਕਾ ਮੰਤਰੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁੱਖਦਾਇਕ ਅਤੇ ਚਿੰਤਾਜਨਕ ਹੈ, ਜਿਸ ਨੇ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ। ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਇਕ ਇਮਾਨਦਾਰ ਅਤੇ ਜ਼ਿੰਮੇਵਾਰ ਅਧਿਕਾਰੀ ਸਨ, ਜਿਨ੍ਹਾਂ ਨੇ ਆਪਣੇ ਫਰਜ਼ਾਂ ਨੂੰ ਹਮੇਸ਼ਾ ਨਿਭਾਇਆ। ਉਨ੍ਹਾਂ ਦੀ ਮੌਤ ਦੇ ਹਾਲਾਤ ਸਪੱਸ਼ਟ ਸੰਕੇਤ ਦੇ ਰਹੇ ਹਨ ਇਸ ਮੌਤ ਪਿਛੇ ਕਈ ਵੱਡੇ ਕਾਰਣ ਜੁੜੇ ਹੋਏ ਹਨ ਜਿਸਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਲੋਕਾਂ ਸਾਹਮਣੇ ਸੱਚ ਆ ਸਕੇ ਤੇ ਪਰਿਵਾਰ ਨੂੰ ਇਨਸਾਫ ਮਿਲ ਸਕੇ।ਗਗਨਦੀਪ ਰੰਧਾਵਾ ਵਲੋਂ ਲਿਖੇ ਗਏ ਪਤਰਾਂ ਤੋਂ ਸਾਫ ਜਾਹਿਰ ਹੁੰਦਾ ਹੈ ਕਿ ਸੂਬੇ ਦੇ ਲੋਕਾ ਅਤੇ ਅਫਸਰਾਂ ਨੂੰ ਸੂਬਾ ਸਰਕਾਰ ਦੇ ਮੰਤਰੀਆਂ ਨੇ ਕਿੰਨਾ ਜਿਆਦਾ ਪਰੇਸ਼ਾਨ ਕੀਤਾ ਹੋਇਆ ਹੈ। ਸੂਬਾ ਸਰਕਾਰ ਇਮਾਨਦਾਰ ਅਫਸਰਾਂ ਤੋਂ ਬੇਈਮਾਨੀ ਦੇ ਕੰਮ ਕਰਵਾਉਣਾ ਚਾਹੁੰਦੀ ਹੈ ਜਦੋ ਉਹ ਨਹੀ ਕਰਦੇ ਤਾ ਉਨ੍ਹਾ ਨੂੰ ਡਰਾਵੇ ਦਿਤੇ ਜਾਂਦੇ ਹਨ। ਜਿਸਦੀ ਤਪਸ ਨਾ ਝਲਦਿਆਂ ਇਕ ਇਨਾਮਦਾਰ ਅਧਿਕਾਰੀ ਗਗਨਦੀਪ ਰੰਧਾਵਾ ਨੂੰ ਆਪਣੀ ਜਾਣ ਤੋਂ ਹੱਥ ਧੋਣਾ ਪਿਆ।ਬਲਜਿੰਦਰ ਸਿੰਘ ਠੇਕੇਦਾਰ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਲਈ (ਸੀਬੀਆਈ) ਨੂੰ ਜਾਂਚ ਸੌਂਪੀ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ ਤੇ ਪਰਿਵਾਰ ਨੂੰ ਇਨਸਾਫ ਮਿਲ ਸਕੇ।