ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ

ਪੂਰਨ ਬ੍ਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 27ਵੀਂ ਬਰਸੀ ਅਤੇ ਸੱਚਖੰਡ ਵਾਸੀ ਸੰਤ ਬਾਬਾ ਤਰਲੋਚਨ ਸਿੰਘ ਕਾਰ ਸੇਵਾ ਵਾਲਿਆਂ ਦੀ 18ਵੀਂ ਬਰਸੀ ਸਬੰਧੀ 3 ਰੋਜ਼ਾ ਸਮਾਗਮ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਵਾਲਿਆਂ ਦੀ ਸਰਪ੍ਰਸਤੀ ਹੇਠ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਕਰਵਾਏ ਗਏ। ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਵੱਲੋਂ ਅਰਦਾਸ ਕੀਤੀ ਗਈ। ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਨ੍ਹਾਂ ਸਮਾਗਮਾਂ ਵਿਚ ਸੰਤ ਮਹਾਪੁਰਸ਼, ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਤੇ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਨ੍ਹਾਂ ਸਮਾਗਮਾਂ ਮੌਕੇ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਦਮਦਮਾ ਸਾਹਿਬ ਠੱਟਾ ਵਾਲੇ, ਸੁਰਿੰਦਰ ਸਿੰਘ ਕਪੂਰਥਲੇ ਵਾਲੇ, ਸਤਿੰਦਰਪਾਲ ਸਿੰਘ ਹਜ਼ੂਰੀ ਕੀਰਤਨੀ ਜਥਾ, ਗੁਰਜੀਤ ਸਿੰਘ ਗੌਰੀ ਦਾ ਢਾਡੀ ਜਥਾ, ਅਵਤਾਰ ਸਿੰਘ ਦੂਲੋਵਾਲ ਵਾਲੇ, ਭਗਵੰਤ ਭਗਵਾਨ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਕਥਾ ਕੀਰਤਨ ਰਾਹੀਂ ਗੁਰ ਇਤਿਹਾਸ ਤੇ ਗੁਰਬਾਣੀ ਨਾਲ ਸੰਗਤਾਂ ਨੂੰ ਜੋੜਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸਮਾਗਮ ਵਿਚ ਸੰਤਾਂ ਮਹਾਪੁਰਸ਼ਾਂ ਤੇ ਵੱਖ-ਵੱਖ ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਭਾਈ ਇੰਦਰਜੀਤ ਸਿੰਘ ਬਜਾਜ ਵੱਲੋਂ ਨਿਭਾਈ ਗਈ। ਗੁਰੂ ਨਾਨਕ ਸੇਵਾ ਜਥਾ ਬਾਹਰਾ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੁੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਬਾਬਾ ਬਲਵਿੰਦਰ ਸਿੰਘ ਜਲੰਧਰ ਵਾਲੇ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਤੇ ਬੀਬੀ ਗੁਰਪ੍ਰਰੀਤ ਕੌਰ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ, ਭਾਈ ਹਰਜੀਤ ਸਿੰਘ ਕਾਨਪੁਰ ਵਾਲੇ, ਭਾਈ ਸੰਤੋਖ ਸਿੰਘ ਪ੍ਰਧਾਨ ਗੁਰੂ ਨਾਨਕ ਸੇਵਕ ਜਥਾ ਬਾਹਰਾ, ਭਾਈ ਜਸਪਾਲ ਸਿੰਘ ਨੀਲਾ ਸੁਲਤਾਨਪੁਰ ਲੋਧੀ, ਜਥੇਦਾਰ ਸੂਬਾ ਸਿੰਘ ਠੱਟਾ, ਭਾਈ ਗੁਰਦਿਆਲ ਸਿੰਘ ਪ੍ਰਧਾਨ, ਭਾਈ ਬਲਵਿੰਦਰ ਸਿੰਘ ਯੂਪੀ ਵਾਲੇ, ਕਰਮਜੀਤ ਸਿੰਘ ਚੇਲਾ, ਸਵਰਨ ਸਿੰਘ ਸਾਬਕਾ ਸਰਪੰਚ, ਬਚਨ ਸਿੰਘ ਸਾਬਕਾ ਡੀਐਸਪੀ, ਬਲਜਿੰਦਰ ਸਿੰਘ ਸ਼ੇਰਾ, ਹਰਜਿੰਦਰ ਸਿੰਘ, ਦਿਲਬਾਗ ਸਿੰਘ,ਬਲਬੀਰ ਸਿੰਘ, ਜਗੀਰ ਸਿੰਘ, ਭਾਈ ਜੋਗਾ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਜਰਨੈਲ ਸਿੰਘ ਡਰਾਇਵਰ, ਸੂਰਤ ਸਿੰਘ ਅਮਰਕੋਟ, ਬੀਬੀ ਬਲਜੀਤ ਕੌਰ, ਬੀਬੀ ਸਤਵੰਤ ਕੌਰ ਜੰਮੂ, ਬੀਬੀ ਜਸਵਿੰਦਰ ਕੌਰ ਝੱਲ ਲੇਈਵਾਲਾ, ਮਾ. ਬਲਬੀਰ ਸਿੰਘ, ਅਮਰੀਕ ਸਿੰਘ, ਗਿਆਨ ਸਿੰਘ, ਨਰਿੰਦਰ ਸਿੰਘ ਖਿੰਡਾ, ਭਾਈ ਸੁਖਵੰਤ ਸਿੰਘ, ਸੁਖਦੇਵ ਸਿੰਘ ਸੋਢੀ, ਸੁਖਵਿੰਦਰ ਸਿੰਘ ਸਾਬਾ ਠੇਕੇਦਾਰ, ਰਣਧੀਰ ਸਿੰਘ ਬਰੰਮੀ, ਭਾਈ ਬਚਿੱਤਰ ਸਿੰਘ, ਫਕੀਰ ਸਿੰਘ, ਵੀਰ ਸਿੰਘ, ਮੰਗਲ ਸਿੰਘ ਆਦਿ ਵੀ ਹਾਜ਼ਰ ਸਨ।