ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣਾ ਵੀ ਸਮੇਂ ਦੀ ਜ਼ਰੂਰਤ : ਗਗਨਦੀਪ/ਨਵਪ੍ਰੀਤ ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣਾ ਵੀ ਸਮੇਂ ਦੀ ਜ਼ਰੂਰਤ : ਗਗਨਦੀਪ/ਨਵਪ੍ਰੀਤ
Publish Date: Fri, 06 Nov 2026 09:15 PM (IST)
Updated Date: Sat, 07 Nov 2026 04:06 AM (IST)
ਦੀਵਾਲੀ ਦਾ ਤਿਉਹਾਰ ਤੁਹਾਡੇ ਪਰਿਵਾਰ ਲਈ ਢੇਰ ਸਾਰੀਆਂ ਖੁਸ਼ੀਆਂ ਲੈ ਕੇ ਆਵੇ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਐਂਟੀ ਡਰੱਗ ਕਲੱਬ ਦੁਆਬਾ ਦੇ ਪ੍ਰਧਾਨ ਡਾ ਗਗਨਦੀਪ ਸਿੰਘ ਤੇ ਵਾਹਿਗੁਰੂ ਅਕੈਡਮੀ ਦੇ ਐੱਮਡੀ ਨਵਪ੍ਰੀਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਡੇ ਸਾਰਿਆਂ ਦੇ ਬੂਹੇ ’ਤੇ ਦਸਤਕ ਦੇਣ ਆ ਰਹੇ ਹਨ । ਉਨ੍ਹਾਂ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਢੇਰ ਸਾਰੀਆਂ ਖੁਸ਼ੀਆਂ ਲੈ ਕੇ ਆਵੇ। ਉਹਨਾਂ ਕਿਹਾ ਕਿ ਤਾਰਿਆਂ ਦੀ ਨਿੰਮੀ-ਨਿੰਮੀ ਲੋਅ ਵਾਂਗ ਟਿਮ-ਟਿਮਾਉਂਦੀ ਦੀਵਾਲੀ ਦਾ ਤਿਉਹਾਰ ਸੰਸਾਰ ਭਰ ਦੇ ਕਈ ਮੁਲਕਾਂ ਵਿਚ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸਰਬ ਸਾਂਝੇ ਤਿਉਹਾਰ ਨੂੰ ਰੌਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ। ਇਸ ਤਿਉਹਾਰ ਨੂੰ ਮਨਾਉਣ ਵਾਲ਼ੇ ਲੋਕ ਵਲੋਂ ਦੀਵਿਆਂ ਅਤੇ ਮੋਬਤੀਆਂ ਦੀ ਰੌਸ਼ਨੀ ਕਰ ਕੇ ਘਰਾਂ ਨੂੰ ਰੁਸ਼ਨਾਇਆ ਜਾਂਦਾ ਹੈ ਪਰ ਅੱਜ ਕੱਲ੍ਹ ਦਿਨੋਂ-ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣੀ ਵੀ ਸਮੇਂ ਦੀ ਵਡੀ ਮੰਗ ਹੈ। ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਦੇਸ਼ ਭਰ ’ਚ ਅਰਬਾਂ ਰੁਪਏ ਦੀ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਪਟਾਕੇ ਚਲਾਉਣ ਨਾਲ ਇਨ੍ਹਾਂ ਵਿਚੋਂ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ, ਜੋ ਜਿੱਥੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਉਥੇ ਇਹ ਕਈ ਬਿਮਾਰੀਆਂ ਦਾ ਕਾਰਨ ਵੀ ਬਣਦੀਆਂ ਹਨ। ਪਟਾਕਿਆਂ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਨੂੰ ਜਾਣਦੇ ਹੋਏ ਵੀ ਅਸੀਂ ਦੀਵਾਲੀ ਨੂੰ ਦੀਵਿਆਂ ਦੇ ਤਿਉਹਾਰ ਵਜੋਂ ਨਾ ਮਨਾ ਕੇ ਪਟਾਕਿਆਂ ਦੇ ਤਿਉਹਾਰ ਵਜੋਂ ਜ਼ਿਆਦਾ ਮਨਾਉਂਦੇ ਹਾਂ ਜੋ ਕਿ ਸਾਡੇ ਸਮਾਜ ਲਈ ਇਕ ਗੰਭੀਰ ਸਮਸਿਆ ਬਣੀ ਹੋਈ ਹੈ? ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਆਓ ਆਪਾਂ ਆਪਣੇ ਮੁੱਢਲੇ ਫਰਜ਼ਾਂ ਦੀ ਪੂਰਤੀ ਕਰਦੇ ਹੋਏ ਨਰੋਏ ਵਾਤਾਵਰਨ ਸਿਰਜਣ ਵਿੱਚ ਆਪਣਾ ਯੋਗਦਾਨ ਪਾਈਏ।